ਡਿਪਟੀ ਡਾਇਰੈਕਟਰ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ

ਡਿਪਟੀ ਡਾਇਰੈਕਟਰ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ
ਭਦੌੜ : ਸਿਹਤ ਵਿਭਾਗ ਦੀ ਡਿਪਟੀ ਡਾਇਰੈਕਟਰ ਡਾ. ਸੰਗੀਤਾ ਨੇ ਭਦੌੜ ਦੇ ਸਰਕਾਰੀ ਹਸਪਤਾਲ ’ਚ ਅਚਾਨਕ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਨੂੰ ਕੋਈ ਵੀ ਡਾਕਟਰ ਜਾਂ ਕਰਮਚਾਰੀ ਡਿਊਟੀ ’ਚ ਲਾਪਰਵਾਹੀ ਕਰਦਾ ਨਜ਼ਰ ਨਹੀਂ ਆਇਆ ਤੇ ਉਨ੍ਹਾਂ ਸਾਰੇ ਰਿਕਾਰਡ ਦੀ ਵੀ ਜਾਂਚ ਕੀਤੀ। ਇਸੇ ਦੌਰਾਨ ਉਨ੍ਹਾਂ ਮਰੀਜ਼ਾਂ ਕੋਲ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਸਮੱਸਿਆਵਾਂ ਬਾਰੇ ਵੀ ਪੁੱਛਿਆ। ਇਸ ਦੌਰਾਨ ਮਰੀਜ਼ਾਂ ਨੇ ਦੱਸਿਆ ਕਿ ਹਸਪਤਾਲ ’ਚ ਸਟਾਫ਼ ਦੀ ਭਾਰੀ ਕਮੀ ਹੈ, ਇਸ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਉਨ੍ਹਾਂ ਮਰੀਜ਼ਾਂ ਨੂੰ ਭਰੋਸਾ ਦਿੱਤਾ ਕਿ ਸਟਾਫ਼ ਦੀ ਘਾਟ ਨੂੰ ਪੰਜਾਬ ਸਰਕਾਰ ਜਲਦ ਹੀ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਵਲ ਸਰਜਨ ਬਰਨਾਲਾ ਨੂੰ ਸਰਦੀਆਂ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਲੋਕਾਂ ਦੀ ਸੁਰੱਖਿਆ ਲਈ ਹਸਪਤਾਲ ’ਚ ਹੀਟਰ ਤੇ ਸੀਸੀਟੀਵੀ ਕੈਮਰੇ ਤੁਰੰਤ ਲਗਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨਗੇ ਤੇ ਹਸਪਤਾਲ ’ਚ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।