Daily Suraj

ਪੰਜਾਬੀ

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਲੱਗੀ ਮੁਕੰਮਲ ਪਾਬੰਦੀ

11 Jul, 2025 01:40 AM

ਅੰਮ੍ਰਿਤਸਰ, 10 ਜੁਲਾਈ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ (Punjab) ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 6 ਅਕਤੂਬਰ 2025 ਤੱਕ ਲਾਗੂ ਰਹੇਗਾ।



ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Posted By: Daily Suraj Bureau

Latest News