ਕਪੂਰਥਲਾ ਹਲਕੇ ਵਿੱਚ ਆਪ ਨੂੰ ਲੱਗਾ ਵੱਡਾ ਝਟਕਾ ਜ਼ਿਲ੍ਹਾ ਜੁਆਇੰਟ ਸਕੱਤਰ ਅਕਾਲੀ ਦਲ ਚ ਹੋਏ ਸ਼ਾਮਲ
2027 ਵਿਚ ਬਹੁਮਤ ਨਾਲ ਸਰਕਾਰ ਬਣਾਏਗਾ ਸ਼੍ਰੋਮਣੀ ਅਕਾਲੀ ਦਲ-ਸਿੱਧੂ ਕਪੂਰਥਲਾ(ਇੰਦਰਜੀਤ)ਸ਼੍ਰੋਮਣੀ ਅਕਾਲੀ ਦਲ ਦਲ ਦੇ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ ਦੇ ਨਾਲ ਕਪੂਰਥਲਾ ਹਲਕੇ ਦੇ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਜਿਸ ਦੇ ਤਹਿਤ ਮੰਗਲਵਾਰ ਨੂੰ ਆਮ ਆਦਮੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਪਰਮਜੀਤ ਸਿੰਘ ਸੋਨੂੰ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਤੇ ਹਲਕਾ ਇੰਚਾਰਜ ਐਚਐਸ ਵਾਲੀਆ ਦੀ ਮੌਜੂਦਗੀ ਵਿਚ ਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਮਜੀਤ ਸਿੰਘ ਸੋਨੂੰ ਔਜਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਪਾਰਟੀ ਵਿਚ ਆਉਂਣ ਤੇ ਸਵਾਗਤ ਕਰਦਿਆਂ ਪਰਮਜੀਤ ਸਿੰਘ ਸੋਨੂੰ ਔਜਲਾ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ।ਇਸ ਮੌਕੇ ਪਰਮਜੀਤ ਸਿੰਘ ਸੋਨੂੰ ਔਜਲਾ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੇ ਅਕਾਲੀ ਦਲ ਦੀ ਸਰਕਾਰ ਦੇ ਵੇਲੇ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਂਸਲਿਆਂ ਤੋਂ ਖੁਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਰਮਜੀਤ ਸੋਨੂੰ ਔਜਲਾ ਨੂੰ ਪਾਰਟੀ ਵਿਚ ਸ਼ਾਮਲ ਹੋਣ ਤੇ ਹਰ ਪੱਖ ਤੋਂ ਬਣਦਾ ਮਾਨ-ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂਨੇ ਪੰਜਾਬ ਦੀ ਰਾਜਨੀਤੀ ਚ ਆਉਣ ਵਾਲੇ ਦਿਨਾਂ ਵਿਚ ਵੱਡੇ ਸਿਆਸੀ ਬਦਲਾਅ ਦੇ ਸੰਕੇਤ ਦਿੰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੇ ਹਨ।ਉਨ੍ਹਾਂਕਿਹਾ ਕਿ ਸੂਬੇ ਦੇ ਲੋਕ ਹੁਣ ਆਪ ਸਰਕਾਰ ਦੀਆਂ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਪੰਜਾਬ ਨੂੰ ਬਚਾਉਣ ਲਈ ਮੁੜ ਅਕਾਲੀ ਦਲ ਵੱਲ ਉਮੀਦ ਭਰੀਆ ਨਜ਼ਰਾਂ ਨਾਲ ਦੇਖ ਰਹੇ ਹਨ।ਉਨ੍ਹਾਂਨੇ ਕਿਹਾ ਕਿ ਚੋਣ ਵਾਅਦੇ ਹਵਾ ਚ ਹੀ ਤੈਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ ਅਤੇ ਗੁੱਸੇ ਚ ਹੈ। ਪੰਜਾਬ ਚ ਅਪਰਾਧ ਲਗਾਤਾਰ ਵੱਧ ਰਹੇ ਹਨ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਤੋਂ ਹਟ ਕੇ ਅਕਾਲੀ ਦਲ ਵੱਲ ਹੋ ਰਿਹਾ ਹੈ। ਚਾਹੇ ਕਿਸਾਨਾਂ ਦੇ ਮੁੱਦੇ ਹੋਣ, ਨੌਜਵਾਨਾਂ ਦੀ ਬੇਰੋਜਗਾਰੀ ਹੋਵੇ ਜਾਂ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੀ ਗੱਲ ਅਕਾਲੀ ਦਲ ਨੇ ਹਰ ਮੋਰਚੇ ਤੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ।ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਕੋਲ ਤਜ਼ਰਬੇਕਾਰ ਅਗਵਾਈ,ਮਜ਼ਬੂਤ ਸੰਗਠਨ ਅਤੇ ਲੋਕਾਂ ਦਾ ਸਿੱਧਾ ਰਾਬਤਾ ਜੋੜ ਹੈ, ਜੋ 2027 ਦੀ ਜਿੱਤ ਦਾ ਆਧਾਰ ਬਣੇਗਾ। ਸਿੱਧੂ ਨੇ ਅੱਗੇ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਜਨਤਾ ਵਿਚਕਾਰ ਜਾ ਕੇ ਉਨ੍ਹਾਂ ਦੇ ਦੁੱਖ-ਸੁੱਖ ਸੁਣ ਰਹੀ ਹੈ। ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਢੁੱਕਵੇਂ ਨਕਸ਼ੇ ਤਿਆਰ ਕੀਤੇ ਜਾ ਰਹੇ ਹਨ। ਪਾਰਟੀ ਦਾ ਮਕਸਦ ਸਿਰਫ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲੈ ਕੇ ਜਾਣਾ ਹੈ।ਉਨ੍ਹਾਂਨੇ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕ ਇਸ ਵਾਰ ਭਾਵਨਾਵਾਂ ਨਹੀਂ,ਸਗੋਂ ਕਾਰਗੁਜਾਰੀ ਅਤੇ ਤਜ਼ਰਬੇ ਨੂੰ ਤਰਜੀਹ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਜਿੱਤ ਨੂੰ ਪੱਕਾ ਕਰਨਗੇ।ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਅਕਾਲੀ ਵਰਕਰਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਅਹੁਦੇਦਾਰ ਅਤੇ ਵਰਕਰਾਂ ਸਮੇਤ ਕਈ ਬੁੱਧੀਜੀਵੀ, ਧਾਰਮਿਕ ਆਗੂ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਨਿੱਜੀ ਸੰਪਰਕ ਵਿਚ ਹਨ ਅਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਆਉਂਦੇ ਦਿਨਾਂ ਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਜਾਵੇ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਪੀਏਸੀ ਮੈਂਬਰ ਅਜੈ ਬਬਲਾ,ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਆਦਿ ਹਾਜ਼ਰ ਸਨ।
Posted By: Daily Suraj Bureau