AAP ਵਿਧਾਇਕ ਡਾ. ਅਜੈ ਗੁਪਤਾ ਦੇ ਘਰ ਦੁੱਖਦਾਈ ਘਟਨਾ
ਚੰਡੀਗੜ੍ਹ,ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਏ। ਉਨ੍ਹਾਂ ਦੀ ਹਾਲਤ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਸੀ, ਅਤੇ ਉਹ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ‘ਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਸੀ। ਡਾਕਟਰਾਂ ਦੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਰੇਣੂ ਗੁਪਤਾ ਦੇ ਦੇਹਾਂਤ ਦੀ ਖ਼ਬਰ ਫੈਲਦੇ ਹੀ ਵਿਧਾਇਕ ਡਾ. ਅਜੇ ਗੁਪਤਾ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਸ਼ਹਿਰ ਭਰ ਵਿੱਚ ਸੋਗ ਦਾ ਮਾਹੌਲ ਹੈ ਅਤੇ ਲੋਕ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਰੇਣੂ ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜ੍ਹਤ ਸਨ।
Posted By: Daily Suraj Bureau