ਸਮਾਜ ਸੇਵੀ ਬੈਨੀਪਾਲ ਸਾਥੀਆਂ ਸਮੇਤ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ 'ਚ ਭੁੱਖ ਹੜਤਾਲ 'ਤੇ ਬੈਠੇ
- ਰਾਜਨੀਤੀ
- 20 Dec,2024

ਮੁੱਲਾਂਪੁਰ ਗਰੀਬਦਾਸ (ਮੁਹਾਲੀ) - ਲਗਾਤਾਰ ਕਈ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਦੀ ਹਮਾਇਤ ਵਿਚ ਲੋਕ ਹਿੱਤ ਮਿਸ਼ਨ ਪੰਜਾਬ ਦੇ ਆਗੂਆਂ ਵਲੋਂ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਅੱਜ ਤੋਂ ਬੜੌਦੀ ਟੋਲ ਪਲਾਜ਼ਾ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਦਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠਣਗੇ।
Posted By:

Leave a Reply