Daily Suraj

ਪੰਜਾਬੀ

ਚੰਡੀਗੜ੍ਹ: ਫਾਰਚੂਨਰ ਕਾਰ ਨੇ 3 ਗੱਡੀਆਂ ਨੂੰ ਮਾਰੀ ਟੱਕਰ, ਚਾਲਕ ਦੀ ਮੌਤ

22 Jan, 2026 01:53 PM

ਚੰਡੀਗੜ੍ਹ ਦੇ ਸੈਕਟਰ 41 ਦੇ ਨੇੜੇ ਲਾਈਟਾਂ ਦੇ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੜਕ ‘ਤੇ ਫਾਰਚੂਨਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ। ਕਾਰ ਨੇ 3 ਗੱਡੀਆਂ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਇਸ ਹਾਦਸੇ ਵਿੱਚ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ਵਿੱਚ ਮੌਤ ਹੋ ਗਈ।ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਦੇ ਮੁਤਾਬਕ ਫਾਰਚੂਨਰ ਕਾਰ ਨੇ 3 ਹੋਰ ਗੱਡੀਆਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਵਿੱਚ ਕਾਰ ਦੇ ਪਰਖੱਚੇ ਉਡ ਗਏ।

 ਟੱਕਰ ਕਾਰਨ ਫਾਰਚੂਨਰ ਕਾਰ ਦਾ ਡ੍ਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 2-25 ਸਾਲ ਦੀ ਦੱਸੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Latest News