ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਮੰਤਰੀ ਕੁਲਦੀਪ ਸਿੰਘ ਧਾਲੀਵਾਲ
- ਪੰਜਾਬ
- (Asia/Kolkata)
ਅਜਨਾਲਾ, ਰਮਦਾਸ, (ਅੰਮ੍ਰਿਤਸਰ) : ਅੰਮ੍ਰਿਤਸਰ ਦੇ ਮਜੀਠਾ ਰੋਡ ਵਿਖੇ ਹੋਏ ਬੰਬ ਧਮਾਕੇ ਸੰਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਵਲੋਂ ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਅਜਿਹੇ ਮਾਮਲਿਆਂ ’ਤੇ ਸਿਆਸਤ ਕਰਨ ਵਾਲੇ ਵਿਰੋਧੀਆਂ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ।
#PunjabPeace #KuldeepDhaliwal #NoTolerance #LawAndOrder #PunjabGovernment #PeaceAndHarmony #SecurityAlert #PoliticalNews #PunjabUpdates
Leave a Reply