ਇਨਕਲਾਬੀ ਪੰਜਾਬੀ ਕਵੀ ਦਰਸ਼ਨ ਖਟਕੜ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਸਾਹਿਤ ਪੁਰਸਕਾਰ ਨਾਲ ਸਨਮਾਨਿਤ

ਇਨਕਲਾਬੀ ਪੰਜਾਬੀ ਕਵੀ ਦਰਸ਼ਨ ਖਟਕੜ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਸਾਹਿਤ ਪੁਰਸਕਾਰ ਨਾਲ ਸਨਮਾਨਿਤ

 ਲੁਧਿਆਣਾ : ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਅੱਜ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਦਿੱਤਾ ਗਿਆ। 

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਲੇਖਕ ਡਾ. ਵਰਿਆਮ ਸਿੰਘ ਸੰਧੂ ਸ਼ਾਮਿਲ ਹੋਏ ਜਦ ਕਿ ਸਮਾਗਮ ਦੀ ਪ੍ਰਧਾਨਗੀ ਡਾ. ਸ ਪ ਸਿੰਘ ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸ਼ਾਮਿਲ ਹੋਏ। ਵਿਸ਼ੇਸ਼ ਮਹਿਮਾਨ ਵਜੋਂ ਪੰਜਾਬੀ ਕਵੀ ਮੋਹਨ ਗਿੱਲ( ਕੈਨੇਡਾ) ਸ਼ਾਮਿਲ ਹੋਏ। 

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਇਨਕਲਾਬੀ ਕਵੀ ਦਰਸ਼ਨ ਖਟਕੜ ਦੀ ਸਾਹਿੱਤ ਸੇਵਾ ਤੇ ਜੀਵਨ ਬਾਰੇ ਮੁੱਖ  ਸਮਾਗਮ ਦੇ ਮੁੱਖ ਮਹਿਮਾਨ ਡਾ. ਵਰਿਆਮ ਸਿੰਘ ਸੰਧੂ ਨੇ ਕਿਹਾ ਕਿ ਦਰਸ਼ਨ ਖਟਕੜ ਦਾ ਜੀਵਨ ਤੇ ਰਚਨਾ ਪਹਿਲੇ ਕਦਮ ਤੋਂ ਅੱਜ ਤੀਕ ਲੋਕ ਮੁਕਤੀ ਮਾਰਗ ਤੇ ਤੁਰ ਰਹੀ ਹੈ।

 ਉਸ ਨੇ ਮੱਧ ਯੁੱਗ ਦੇ ਸਿੱਖ ਨਾਇਕਾਂ ਦੀ ਕਵਿਤਾ ਵਿੱਚ ਸ਼ਮੂਲੀਅਤ ਕਰਕੇ ਸਮੁੱਚੀ ਨਕਸਲਬਾੜੀ ਅਸਰ ਵਾਲੀ ਸ਼ਾਇਰੀ ਦਾ ਰੁਖ਼ ਮੋੜਿਆ। ਉਹ ਰੂਸ ਤੇ ਤੀਨ ਦੀਆਂ ਇਨਕਲਾਬੀ ਲਹਿਰਾਂ ਦੇ ਨਾਲ ਨਾਲ ਪੰਜਾਬ ਦੀ ਰਹਿਤਲ ਨੂੰ ਵੀ ਸ਼ਾਇਰੀ ਵਿੱਚ ਗੁੰਨ੍ਹਦਾ ਹੈ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਸ ਪ ਸਿੰਘ ਨੇ ਕਿਹਾ ਕਿ ਮੰਗਾ ਸਿੰਘ ਬਾਸੀ ਨੇ ਸਪੁੱਤਰ ਹੋਣ ਦਾ ਪ੍ਰਮਾਣ ਦਿੱਤਾ ਹੈ ਜਿਸ ਨੇ ਸਤਿਕਾਰਤ ਪਿਤਾ ਜੀ ਦੀ ਯਾਦ ਵਿੱਚ ਇਹ ਪੁਰਸਕਾਰ ਸਥਾਪਤ ਕੀਤਾ ਹੈ। ਸਮਾਗਮ ਵਿੱਚ ਮੰਗਾ ਸਿੰਘ ਬਾਸੀ ਦੇ ਸਤਿਕਾਰਤ ਭੈਣ ਜੀ ਪ੍ਰਕਾਸ਼ ਕੌਰ, ਜੀਜਾ ਜੀ ਸ. ਛੱਜਾ ਸਿੰਘ , ਭਤੀਜਾ ਸ. ਜਸਪਾਲ ਸਿੰਘ ਬਾਸੀ ਤੇ ਉਸ ਦੀ ਜੀਵਨ ਸਾਥਣ ਤੋਂ ਇਲਾਵਾ ਮਿੱਤਰ ਸ. ਸੰਤੋਖ ਸਿੰਘ ਬਾਸੀ ਨੂਰਮਹਿਲ ਸ਼ਾਮਿਲ ਹੋਏ। ਸਭ ਨੂੰ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।