Daily Suraj

ਪੰਜਾਬੀ

ਸੋਨੀਆ ਗਾਂਧੀ ਦੀ ਸਿਹਤ ਬਿਹਤਰ, ਹਸਪਤਾਲ ਵਲੋਂ ਦਿੱਤੀ ਗਈ ਅਪਡੇਟ

19 Jun, 2025 08:46 PM

ਨਵੀਂ ਦਿੱਲੀ : ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ ਪੇਟ ਨਾਲ ਸੰਬੰਧਿਤ ਸਮੱਸਿਆ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੀ ਹੈ। ਇਹ ਜਾਣਕਾਰੀ ਹਸਪਤਾਲ ਵਲੋਂ ਸਾਂਝੀ ਕੀਤੀ ਗਈ ਹੈ। 78 ਸਾਲਾ ਕਾਂਗਰਸ ਨੇਤਾ ਨੂੰ 15 ਜੂਨ ਨੂੰ ਸਰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਦੇ ਅਨੁਸਾਰ ਗਾਂਧੀ ਇਲਾਜ ਪ੍ਰਤੀ ਸਕਾਰਾਤਮਕ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਹੈ, ਹਾਲਾਂਕਿ ਹਸਪਤਾਲ ਨੇ ਅਜੇ ਤੱਕ ਛੁੱਟੀ ਦੀ ਮਿਤੀ ਦਾ ਫੈਸਲਾ ਨਹੀਂ ਕੀਤਾ ਹੈ। ਡਾਕਟਰਾਂ ਨੇ ਕਿਹਾ ਕਿ ਫੈਸਲਾ ਉਨ੍ਹਾਂ ਦੀ ਸਮੁੱਚੀ ਸਿਹਤਯਾਬੀ ਦੇ ਆਧਾਰ ’ਤੇ ਕੀਤਾ ਜਾਵੇਗਾ।

#SoniaGandhi #HealthUpdate #CongressLeader #IndianPolitics #GetWellSoon

Latest News