ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੋਇੰਦਵਾਲ ਸਾਹਿਬ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ’ਤੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਹੋਈ। ਇਸ ਮੌਕੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤ ਸਮੇਤ ਨਗਰ ਕੀਰਤਨ ਦੀ ਹਾਜ਼ਰੀ ਭਰ ਰਹੇ ਭੁਪਿੰਦਰ ਸਿੰਘ ਪੰਪ ਵਾਲੇ, ਕੁਲਦੀਪ ਸਿੰਘ ਔਲਖ, ਸਰਪੰਚ ਨਿਰਮਲ ਸਿੰਘ ਢੋਟੀ, ਸਾਬਕਾ ਸਰਪੰਚ ਕੁਲਦੀਪ ਸਿੰਘ ਲਹੌਰੀਆ ਨੂੰ ਐਡੀਸ਼ਨਲ ਮੈਨੇਜਰ ਅਵਤਾਰ ਸਿੰਘ ਪਿੱਦੀ ਅਤੇ ਮੀਤ ਮੈਨੇਜਰ ਸਰਬਜੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਨਗਰ ਦੀ ਪਰਿਕਰਮਾ ਲਈ ਰਵਾਨਾ ਹੋਇਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦਾ ਸੰਗਤ ਵੱਲੋਂ ਵੱਖ-ਵੱਖ ਪੜਾਵਾਂ ’ਤੇ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਗੁਰਦੁਆਰਾ ਬੀਬੀ ਭਾਨੀ ਜੀ ਵਿਖੇ ਮਹਾਰਾਜਾ ਗੈਸ ਸਰਵਿਸ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸੱਗੂ ਪਰਿਵਾਰ ਵੱਲੋਂ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਦੇ ਲੰਗਰ ਵਰਤਾਏ। ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਚੁਬਾਰਾ ਸਾਹਿਬ ਤੋਂ ਹੁੰਦਾ ਹੋਇਆ, ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਸਜਾਵਟ ਦੇ ਨਾਲ-ਨਾਲ ਦੀਪਮਾਲਾ ਕੀਤੀ ਗਈ। ਮੈਨੇਜਰ ਗੁਰਾ ਸਿੰਘ ਮਾਨ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਿੱਤੇ ਸਿਧਾਂਤਾਂ ’ਤੇ ਚੱਲਣ ਦੀ ਅਪੀਲ ਕੀਤੀ। ਨਗਰ ਕੀਰਤਨ ਵਿੱਚ ਸ਼ਾਮਲ ਬੈਂਡ ਪਾਰਟੀਆਂ, ਸ਼ਬਦ ਕੀਰਤਨੀ ਜਥਿਆਂ, ਕਵੀਸ਼ਰੀ ਜਥਿਆਂ ਵੱਲੋ ਗੁਰੂ ਜਸ ਰਾਹੀਂ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਗੁਰਾ ਸਿੰਘ ਮਾਨ, ਕੁਲਦੀਪ ਸਿੰਘ ਔਲਖ ਜਥੇਬੰਦਕ ਸਕੱਤਰ, ਪ੍ਰੇਮ ਸਿੰਘ ਪੰਨੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਕੁਲਦੀਪ ਸਿੰਘ ਲਾਹੌਰੀਆ, ਵਰਿੰਦਰ ਸਿੰਘ ਜੋਤੀ ਮੈਂਬਰ ਪੰਚਾਇਤ, ਸ਼ੇਰ ਸਿੰਘ ਮੈਂਬਰ ਪੰਚਾਇਤ, ਸਰਬਜੀਤ ਸਿੰਘ ਮੀਤ ਮੈਨੇਜਰ, ਕੁਲਵੰਤ ਸਿੰਘ ਸਾਬਕਾ ਹੈੱਡ ਗ੍ਰੰਥੀ, ਅਮਰਿੰਦਰ ਸਿੰਘ ਸੰਨੀ, ਕਾਬਲ ਸਿੰਘ ਮੱਲੀ ਤੋਂ ਇਲਾਵਾ ਕੁਲਦੀਪ ਸਿੰਘ ਔਲਖ, ਸਰਪੰਚ ਕੁਲਦੀਪ ਸਿੰਘ ਲਹੌਰੀਆ, ਬਲਵਿੰਦਰ ਸਿੰਘ, ਆਨੰਦ ਸਿੰਘ, ਕੁਲਦੀਪ ਸਿੰਘ, ਗੁਰਸਾਹਿਬ ਸਿੰਘ, ਸੁਖਬੀਰ ਸਿੰਘ, ਜਸਪਾਲ ਸਿੰਘ ਜੌਹਲ, ਮਨਦੀਪ ਸਟੂਡੀਓ ਵਾਲੇ, ਡਾ. ਮੱਸਾ ਸਿੰਘ ਮੈਂਬਰ ਪੰਚਾਇਤ, ਰਾਜਿੰਦਰ ਸਿੰਘ ਫੌਜੀ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਸਰਵਣ ਸਿੰਘ ਸੰਮਾ ਲਾਹੌਰੀਆ, ਸੁਖਦੇਵ ਸਿੰਘ ਅਕਾਊਂਟੈਂਟ, ਰਸ਼ਪਾਲ ਸਿੰਘ ਕਲਰਕ, ਸੁਖਵਿੰਦਰ ਸਿੰਘ ਧਾਲੀਵਾਲ, ਅਜੀਤ ਸਿੰਘ ਭੱਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।