147 ਗ੍ਰਾਮ ਹੈਰੋਇਨ, 1 ਲੱਖ ਡਰੱਗ ਮਨੀ ਸਮੇਤ 11 ਗ੍ਰਿਫਤਾਰ, ਮਾਮਲਾ ਦਰਜ

147 ਗ੍ਰਾਮ ਹੈਰੋਇਨ, 1 ਲੱਖ ਡਰੱਗ ਮਨੀ ਸਮੇਤ 11 ਗ੍ਰਿਫਤਾਰ, ਮਾਮਲਾ ਦਰਜ

ਫਿਰੋਜ਼ਪੁਰ: ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜ਼ਾ ਕੱਸਿਆ ਹੋਇਆ ਹੈ। ਇਸ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ 147 ਗ੍ਰਾਮ ਹੈਰੋਇਨ, 1 ਲੱਖ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ 11 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। 

ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਗਸ਼ਤ ’ਤੇ ਸੀ ਤਾਂ ਜਦ ਪੁਲਿਸ ਪਾਰਟੀ ਬੈਕਸਾਈਡ ਪੁਰਾਣਾ ਟੀਬੀ ਹਸਪਤਾਲ ਫਿਰੋਜ਼ਪੁਰ ਪੁੱਜੇ ਤਾਂ ਇਕ ਵਿਅਕਤੀ ਗੁਰਪ੍ਰੀਤ ਉਰਫ ਪੁੱਤਰ ਜੱਗਾ ਵਾਸੀ ਨਿਊ ਜਨਤਾ ਪ੍ਰੀਤ ਨਗਰ ਫਿਰੋਜ਼ਪੁਰ ਸ਼ਹਿਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ।

 ਇਸੇ ਹੀ ਥਾਣੇ ਦੇ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਜਦ ਪੁਲਿਸ ਪਾਰਟੀ ਸਾਹਮਣੇ ਗੋਵਿੰਦ ਕਾਨਵੈਂਟ ਸਕੂਲ ਫਿਰੋਜ਼ਪੁਰ ਸ਼ਹਿਰ ਪੁੱਜੇ ਤਾਂ ਜੱਜ ਪੁੱਤਰ ਹਰਦੀਪ ਸਿੰਘ ਵਾਸੀ ਬਸਤੀ ਗੋਲਬਾਗ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਆਰਿਫ ਪੁਲਿਸ ਦੇ ਸਹਾਇਕ ਥਾਣੇਦਾਰ ਜੋਰਾ ਸਿੰਘ ਨੈ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਮੁੱਠਿਆਂ ਵਾਲਾ ਬੰਨ ’ਤੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਨਿਹਾਲਾ ਲਵੇਰਾ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਆਪਣੀ ਪਹਿਨੀ ਹੋਈ ਲੋਅਰ ਦੀ ਸੱਜੀ ਜੇਬ ਵਿਚੋਂ ਕੋਈ ਚੀਜ਼ ਛੁਪਾਵੇ ਢੰਡ ਨਾਲ ਬੰਨ ’ਤੇ ਸੁੱਟ ਦਿੱਤੀ। ਜਦ ਸੁੱਟੀ ਹੋਈ ਚੀਜ਼ ਚੁੱਕ ਕੇ ਚੈੱਕ ਕੀਤੀ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। 

ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਪੁਲਿਸ ਪਾਰਟੀ ਫਰੀਦਕੋਟ ਰੋਡ ’ਤੇ ਸਥਿਤ ਦਾਣਾ ਮੰਡੀ ਵਿਚ ਪੁੱਜੀ ਤਾਂ ਸ਼ੈੱਡ ਹੇਠਾਂ ਦੋ ਨੌਜਵਾਨ ਲੜਕੇ ਸ਼ਿੰਦਰਪਾਲ ਸਿੰਘ ਉਰਫ ਸੁੱਖਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਸਾਧਾ ਵਾਲਾ ਥਾਣਾ ਸਦਰ ਫਰੀਦਕੋਟ ਅਤੇ ਜਗਮੀਤ ਸਿੰਘ ਉਰਫ ਟੀਨਾ ਪੁੱਤਰ ਭੁਪਿੰਦਰ ਸਿੰਘ ਉਰਫ ਬੋਵੀ ਵਾਸੀ ਪਿੰਡ ਤੂਤ, ਕੁੱਲਗੜ੍ਹੀ ਮੋਟਰਸਾਈਕਲ ਪਲਟੀਨਾ ਨੰਬਰ ਪੀਬੀ 57-ਏ-7193 ’ਤੇ ਬੈਠੇ ਵਿਖਾਈ ਦਿੱਤੇ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਆਪਣੀ ਜੇਬ ਵਿਚੋਂ ਇਕ ਮੋਮੀ ਪਾਰਦਰਸ਼ੀ ਲਿਫਾਫਾ ਜ਼ਮੀਨ ’ਤੇ ਸੁੱਟ ਦਿੱਤਾ। 

ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ ਗ੍ਰਿਫਤਾਰ ਕਰਕੇ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ 10 ਗ੍ਰਾਮ ਹੈਰੋਇਨ ਅਤੇ 100 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਥਾਣਾ ਘੱਲਖੁਰਦ ਪੁਲਿਸ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਰੂਪ ਸਿੰਘ ਪੁੱਤਰ ਜਰਨੈਲ ਸਿੰਘ, ਵਿਜੈ ਕੁਮਾਰ ਉਰਫ ਰਿੱਜੀ ਪੁੱਤਰ ਜਰਨੈਲ ਸਿੰਘ ਵਾਸੀਅਨ ਡਾਡੀ ਕਾਨੀਆਂ ਥਾਣਾ ਨਾਲਾਗੜ੍ਹ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਅਤੇ ਰੋਹਿਤ ਕੁਮਾਰ ਪੁੱਤਰ ਸੰਜੇ ਕੁਮਾਰ ਵਾਸੀ ਹਜ਼ਾਰਾ ਸਿੰਘ ਵਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। 

ਥਾਣਾ ਮੱਲਾਂਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ, ਕੋਹਾਲਾ ਬੂੜੇ ਵਾਲਾ ਸੀ ਤਾਂ ਇਕ ਮੋਨਾ ਨੌਜਵਾਨ ਮਨੀ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰਬਰ 4 ਮੱਲਾਂਵਾਲਾ ਸੜਕ ਦੇ ਕਿਨਾਰੇ ਖੜਾ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕਰਕੇ ਇਕ ਮੋਮੀ ਲਿਫਾਫਾ ਜਿਸ ਵਿਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ।

 ਇਸੇ ਹੀ ਥਾਣੇ ਦੇ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੁਧਾਰਾ, ਬੂਟੇ ਵਾਲਾ ਸੀ ਕਿ ਨੇੜੇ ਹਾਮਦ ਵਾਲਾ ਭੱਠਾ ਦੇ ਕੋਲ ਇਕ ਮੋਨਾ ਨੌਜਵਾਨ ਗੁਰਸਾਹਬ ਸਿੰਘ ਉਰਫ ਸਾਬਾ ਪੁੱਤਰ ਨਿਸ਼ਾਨ ਸਿੰਘ ਵਾਸੀ ਸੁਧਾਰਾ ਖਾਲੀ ਜਗ੍ਹਾ ’ਤੇ ਕੋਈ ਨਸ਼ੀਲੀ ਚੀਜ਼ ਸੁੰਘ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕਰਕੇ 1 ਲਾਈਟਰ ਸਮੇਤ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ।

 ਥਾਣਾ ਮਖੂ ਪੁਲਿਸ ਦੇ ਸਹਾਇਕ ਥਾਣੇਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਵੰਜੋਕੇ ਤੋਂ ਕੱਚਾ ਰਸਤਾ ਸਿਵਲ ਹਸਪਤਾਲ ਨੂੰ ਰਾਹ ’ਤੇ ਖਾਲੀ ਪਏ ਪਲੰਥ ’ਤੇ ਸਾਹਮਣੇ ਇਕ ਮੋਨਾ ਵਿਅਕਤੀ ਯੋਗਰਾਜ ਸਿੰਘ ਉਰਫ ਸ਼ੇਰਾ ਪੁੱਤਰ ਬਲਵਿੰਦਰ ਸਿੰਘ ਵਾਸੀ ਟਾਵਰ ਵਾਲੀ ਗਲੀ ਈਸਾ ਨਗਰੀ ਮਖੂ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।

 ਥਾਣਾ ਗੁਰੂਹਰਸਹਾਏ ਪੁਲਿਸ ਦੇ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਨੀਰਜ ਕੁਮਾਰ ਪੁੱਤਰ ਦੇਸ ਰਾਜ ਵਾਸੀ ਝਾਵਲਾ ਨਸ਼ਾ ਕਰਨ ਤੇ ਹੈਰੋਇਨ ਵੇਚਣ ਦਾ ਆਦੀ ਹੈ, ਤੇ ਅੱਜ ਵੀ ਕਬਰਸਤਾਨ ਗੁਰੂਹਰਸਹਾਏ ਖੜਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। 

ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀ ਨੂੰ ਕਾਬੂ ਕਰ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।

#DrugSeizure #HeroinBust #PunjabPolice #DrugCrackdown #AntiDrugOperation #NarcoTrafficking #DrugOffenders #PunjabNews #DrugAbuse #PoliceAction