ਸਰਬੰਸਦਾਨੀ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਨੂੰ ਸਜੇਗਾ

ਸਰਬੰਸਦਾਨੀ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਨੂੰ ਸਜੇਗਾ

ਜਲੰਧਰ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ 2025 ਦਿਨ ਵੀਰਵਾਰ ਨੂੰ ਪੁਰਾਤਨ ਰੂਟ ਉਤੇ ਸਵੇਰੇ 10 ਵਜੇ ਸਜਾਇਆ ਜਾ ਰਿਹਾ ਹੈl ਇਸ ਸੰਬੰਧੀ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਇਕ ਜ਼ਰੂਰੀ ਇਕੱਤਰਤਾ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕੀਤੀ ਗਈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ 2 ਜਨਵਰੀ ਨੂੰ ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗਾ ਅਤੇ ਪੁਰਾਤਨ ਰੂਟ ਦੀ ਪਰਿਕਰਮਾ ਕਰਦੇ ਹੋਏ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ।