ਆਰਕੇ ਗੋਇਲ ਮੁੱਖ ਸੂਚਨਾ ਕਮਿਸ਼ਨਰ ਬਣੇ, ਕੀਤਾ ਹਲਫ਼

ਆਰਕੇ ਗੋਇਲ ਮੁੱਖ ਸੂਚਨਾ ਕਮਿਸ਼ਨਰ ਬਣੇ, ਕੀਤਾ ਹਲਫ਼

ਸਾਬਕਾ ਕਾਨੂੰਨੀ ਸਕੱਤਰ ਰਾਜ ਕੁਮਾਰ ਗੋਇਲ ਨੇ ਅੱਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਅਹੁਦੇ ਦਾ ਹਲਫ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿਵਾਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕਮੇਟੀ ਨੇ ਪਿਛਲੇ ਹਫ਼ਤੇ ਗੋਇਲ ਤੇ ਅੱਠ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਬਾਰੇ ਸਿਫਾਰਸ਼ ਕੀਤੀ ਸੀ। ਇਨ੍ਹਾਂ ਨਿਯੁਕਤੀਆਂ ਨਾਲ ਕੇਂਦਰੀ ਸੂਚਨਾ ਕਮਿਸ਼ਨ ਵਿਚ ਮੁੱਖ ਸੂਚਨਾ ਕਮਿਸ਼ਨਰ (CIC) ਤੇ ਦਸ ਸੂਚਨਾ ਕਮਿਸ਼ਨਰਾਂ ਦੀ ਨਫ਼ਰੀ ਪੂਰੀ ਹੋ ਗਈ ਹੈ।