ਰਾਸ਼ਟਰੀ ਵੋਟਰ ਡੇਅ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਡੀਬੇਟ ਮੁਕਾਬਲਾ ਕਰਵਾਇਆ
- ਪੰਜਾਬ
- 25 Jan,2025

ਕਪੂਰਥਲਾ: ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਦੇ ਤਹਿਤ ਰਾਸ਼ਟਰੀ ਵੋਟਰ ਡੇਅ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਡੀਬੇਟ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਤੋਂ ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਮੋਨਿਕਾ ਖੰਨਾ ਨੇ ਸਾਰਿਆਂ ਨੂੰ ਜੀ ਆਇਆ ਆਖਦਿਆਂ ਹੋਇਆ ਸੰਬੋਧਨ ਕੀਤਾ ਕਿ ਇਹ ਮੁਕਾਬਲੇ ਵੋਟ ਜਾਗਰੂਕਤਾ ਅਭਿਆਨ ਵਿਚ ਆਪਣੀ ਅਹਿਮੀਅਤ ਰੱਖਦਾ ਹੈ। ਵਿਦਿਆਰਥੀਆਂ ਨੂੰ ਵੋਟ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਆਪ ਖਾਸ ਲੋਕਾਂ ਨੂੰ ਸੁਚੇਤ ਕਰਨ। ਇਸ ਮੌਕੇ ਜ਼ਿਲ੍ਹੇ ਦੇ ਸਹਾਇਕ ਨੋਡਲ ਅਫ਼ਸਰ ਪਰਮਜੀਤ ਸਿੰਘ ਨੇ ਵੋਟ ਜਾਗਰੂਕਤਾ ਲਈ ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ’ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਕਾਲਜ ਦੇ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਹੈਪੀ ਕੁਮਾਰ ਨੇ ਇਸ ਪ੍ਰਤੀਯੋਗਤਾ ਵਿਚ ਸ਼ਾਮਲ ਪ੍ਰਤੀਯੋਗੀਆਂ ਅਤੇ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਅਤੇ ਅੱਗੇ ਤੋਂ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਮੁਕਾਬਲਿਆਂ ਲਈ ਜੱਜਾਂ ਦੀ ਭੂਮਿਕਾ ਡਾ. ਮੋਨਿਕਾ ਖੰਨਾ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਹੈਪੀ ਕੁਮਾਰ ਅਤੇ ਸਹਾਇਕ ਨੋਡਲ ਅਫ਼ਸਰ ਪਰਮਜੀਤ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ. ਰਵਜੀਤ ਕੁਮਾਰ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਇਸ ਮੌਕੇ ਪ੍ਰੋ. ਸਨੇਹ ਸ਼ਰਮਾ, ਪ੍ਰੋ. ਰਸ਼ਮੀ ਵਿਰਕ, ਪ੍ਰੋ. ਗੁਰਵਿੰਦਰ ਕੌਰ ਉਚੇਚੇ ਤੌਰ ’ਤੇ ਹਾਜ਼ਰ ਸਨ।
Posted By:

Leave a Reply