Daily Suraj

ਪੰਜਾਬੀ

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ

21 Jan, 2026 03:45 PM

ਈਜੀ ਰਜਿਸਟਰੀ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ (ਅਸ਼ੋਕ ਸ਼ਰਮਾ)ਡਿਪਟੀ ਕਮਿਸ਼ਨਰ ਕਪੂਰਥਲ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ । ਉਨ੍ਹਾਂ ਰੈਵੀਨਿਊ ਵਰਕਸ,ਕੰਪਿਊਟਰਾਈਜੇਸ਼ਨ ਆਫ ਲੈਂਡ ਰਿਕਾਰਡ,ਪੈਂਡਿੰਗ ਰੈਫਰੈਸ,ਪੈਂਡਿੰਗ ਸਿਵਲ ਕੋਰਟ ਕੇਸਾਂ ਹਾਈਕੋਰਟ/ਸੁਪਰੀਮ ਕੋਰਟ ਆਦਿ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਇੰਤਕਾਲ ਦੇ ਬਕਾਇਆ ਪਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਸਬੰਧਿਤ ਐਸ.ਡੀ.ਐਮਜ਼ ਆਪਸੀ ਸਮਝ ਵਾਲੇ ਕੇਸਾਂ ਵਿਚ ਇੰਤਕਾਲਾਂ ਦਾ ਸਮੇਂ ਸਿਰ ਦਰਜ਼ ਹੋਣ ਸਬੰਧੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ।ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਆਦਲਤੀ ਕੰਮਾਂ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਜੋ ਜ਼ਮੀਨ ਨਾਲ ਸਬੰਧਿਤ ਮਾਮਲਿਆਂ ਨੂੰ ਸਮੇਂ ਸਿਰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਤੋਂ ਇਲਾਵਾ ਈਜੀ ਰਜਿਸਟਰੀ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਸਰਲ ਤਰੀਕੇ ਨਾਲ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ।

Posted By: Daily Suraj Bureau

Latest News