‘ਸਤਿਕਾਰ ਸੋਧ ਬਿਲ 2026’ ਤੋਂ ਬਾਅਦ CM ਮਾਨ ਗੁਰੂ ਸਾਹਿਬ ਅੱਗੇ ਕਰਨਗੇ ਸ਼ੁਕਰਾਨਾ
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸ਼ੁਰੂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਉਹ ਰਵਿਦਾਸ ਚੌਂਕ ‘ਤੇ ਸੰਗਤਾਂ ਨੂੰ ਸੰਬੋਧਨ ਕਰਨਗੇ ਅਤੇ ਉਥੋਂ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼ ਕੀਤਾ ਜਾਵੇਗਾ। ਇਸ ਸੰਬੰਧੀ ਕੈਬਨਿਟ ਮੰਤਰੀ Harjot Singh Bains ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਦੇ ਅਸ਼ੀਰਵਾਦ ਨਾਲ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸੰਗਤਾਂ ਦੀ ਵੱਡੀ ਭਾਗੀਦਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੰਗਤਾਂ ਨਾਲ ਸੰਵਾਦ ਕਰਨਗੇ ਅਤੇ ਇਸ ਯਾਤਰਾ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਦੇ ਕਾਨੂੰਨ ਬਣਨ ਤੋਂ ਬਾਅਦ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਧਾਰਮਿਕ ਆਦਰ ਅਤੇ ਸਤਿਕਾਰ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ।
Posted By: Daily Suraj Bureau