ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਦਾ ਸ਼ੱਕ, ਸਰਪੰਚ ਹੈਪੀ ਨੇ ਇਲਾਜ ਦੌਰਾਨ ਤੋੜਿਆ ਦਮ
- ਮੋਗਾ
- (Asia/Kolkata)
ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਕਸਬੇ ਵਿੱਚ ਦਿਨ ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਦੋਹੜ ਪਿੰਡ ਦੇ ਮੌਜੂਦਾ ਸਰਪੰਚ ਹੈਪੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰ ਫਾਰਚੂਨਰ ਕਾਰ ਵਿੱਚ ਆਏ ਅਤੇ ਅਚਾਨਕ ਸਰਪੰਚ ਹੈਪੀ ’ਤੇ ਕਈ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜ਼ਖਮੀ ਹੋਏ ਸਰਪੰਚ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਇਲਾਜ ਦੌਰਾਨ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਰਿਪੋਰਟਾਂ ਮੁਤਾਬਕ ਇਸ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਮੋਗਾ ਦੇ ਐਸਐਸਪੀ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਪੁਲਿਸ ਟੀਮਾਂ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਨੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਮਾਮਲਾ ਨਿੱਜੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਦੋਸ਼ੀਆਂ ਦੀ ਪਛਾਣ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
Leave a Reply