Daily Suraj

ਪੰਜਾਬੀ

ਬਠਿੰਡਾ: ਸ਼ਰਾਬ ਫੈਕਟਰੀ ਦੇ ਈਥਾਨੌਲ ਯੂਨਿਟ ਵਿੱਚ ਧਮਾਕੇ ਮਗਰੋਂ ਅੱਗ, ਫਾਇਰ ਬ੍ਰਿਗੇਡ ਮੌਕੇ 'ਤੇ

19 Jun, 2026 09:42 AM

ਬਠਿੰਡਾ-ਡੱਬਵਾਲੀ ਰੋਡ 'ਤੇ ਪੈਂਦੇ ਪਿੰਡ ਮਛਾਣਾ ਵਿਖੇ ਸਥਿਤ BCL ਕੰਪਨੀ ਦੀ ਸ਼ਰਾਬ ਫੈਕਟਰੀ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਜ਼ੋਰਦਾਰ ਧਮਾਕੇ ਤੋਂ ਬਾਅਦ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਫੈਕਟਰੀ ਦੇ ਈਥਾਨੌਲ ਪਲਾਂਟ ਵਿੱਚ ਲੱਗੀ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਤੇਜ਼ ਸੀ ਕਿ ਇਸ ਦੀ ਆਵਾਜ਼ ਆਸ-ਪਾਸ ਦੇ ਕਈ ਪਿੰਡਾਂ ਤੱਕ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਘਟਨਾ ਕਾਰਨ ਫੈਕਟਰੀ ਦੇ ਨੇੜੇ ਸਥਿਤ ਕੁਝ ਘਰਾਂ ਅਤੇ ਇੱਕ ਸਕੂਲ ਦੀਆਂ ਕੰਧਾਂ ਨੂੰ ਵੀ ਨੁਕਸਾਨ ਪਹੁੰਚਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਕਾਰਵਾਈ ਜਾਰੀ ਹੈ। ਫਿਲਹਾਲ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਵੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਸਬੰਧਤ ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ।

Posted By: Daily Suraj Bureau

Latest News