ਸੁਖਬੀਰ ਬਾਦਲ ਨੂੰ ਲੈ ਕੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਵੱਡਾ ਬਿਆਨ
- ਪੰਜਾਬ
- 30 Jan,2025

ਜਲੰਧਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਮੌਜੂਦਾ ਪੰਥਕ ਕਮੇਟੀ ਵੱਲੋਂ ਲੰਬੇ ਸਮੇਂ ਤੋਂ ਚੋਣਾਂ ਨਾ ਕਰਵਾਏ ਜਾਣ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਇਕੋ ਪਰਿਵਾਰ ਜੋ ਬਾਦਲ ਹੈ ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਚੋਣਾਂ ਹੋਣਗੀਆਂ। ਭਾਈ ਰਣਜੀਤ ਸਿੰਘ ਨੇ ਬਾਦਲ ਪਰਿਵਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇੱਕ ਪਰਿਵਾਰ ਪਿਛਲੇ 30 ਸਾਲਾਂ ਤੋਂ ਬੇਅਦਬੀ ਕਰ ਰਿਹਾ ਹੈ। ਇਸ ਦੇ ਨਾਲ ਹੀ ਸਾਬਕਾ ਜਥੇਦਾਰ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਚੋਣਾਂ ਵਿੱਚ ਨਵੀਂ ਪੰਥਕ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਨਵੀਂ ਪੰਥਕ ਪਾਰਟੀ ਪੰਜਾਬ ਦੇ ਧਰਮ ਦੀ ਗੱਲ ਕਰ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਪੰਥਕ ਅਕਾਲੀ ਲਹਿਰ ਦਾ ਸਮਰਥਨ ਕਰੋ ਅਤੇ ਪਿੰਡ ਵਿਚੋਂ ਲਹਿਰ ਪੈਦਾ ਕੀਤੀ ਜਾਵੇ।
ਇਸ ਚੋਣ ਵਿੱਚ, ਰਾਜਨੀਤਿਕ ਪਾਰਟੀਆਂ ਦੇ ਚੋਣਾਂ ਲੜਨ ਅਤੇ ਧਾਰਮਿਕ ਮਾਮਲਿਆਂ ਵਿੱਚ ਸ਼ਾਮਲ ਹੋਣ 'ਤੇ ਇਤਰਾਜ਼ ਉਠਾਏ ਗਏ ਹਨ। ਕਮੇਟੀ ਨੂੰ ਭਾਰੀ ਮਾਤਰਾ ਵਿੱਚ ਦਾਨ ਮਿਲਦਾ ਹੈ, ਦੋਸ਼ ਹੈ ਕਿ ਇਸ ਦੇ ਬਾਵਜੂਦ ਜੇਕਰ ਕਿਸੇ ਗਰੀਬ ਬੱਚੇ ਨੂੰ ਲਾਭ ਨਹੀਂ ਮਿਲਦਾ ਤਾਂ ਇਹ ਬਹੁਤ ਹੀ ਨਿੰਦਣਯੋਗ ਹੈ। ਸਿੱਖਾਂ ਦੇ ਸਿਧਾਂਤਾਂ ਨੂੰ ਬਚਾਉਣ ਲਈ, ਸੰਗਤਾਂ ਨੂੰ ਚੋਣਾਂ ਵਿੱਚ ਪੰਥਕ ਅਕਾਲੀ ਲਹਿਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ। ਸਿੱਖਾਂ ਦੀ ਜ਼ਮੀਨ ਬਾਰੇ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਟਰੱਸਟ ਨੂੰ ਜ਼ਮੀਨ ਦਿੰਦੀ ਹੈ, ਕਿਸੇ ਵਿਅਕਤੀ ਨੂੰ ਨਹੀਂ ਦਿੰਦੀ। ਦੋਸ਼ ਹੈ ਕਿ ਇਹ ਜ਼ਮੀਨ ਬਾਦਲ ਪਰਿਵਾਰ ਦੇ ਨਾਮ 'ਤੇ ਹੈ। ਬਾਦਲ ਪਰਿਵਾਰ ਸੰਪਰਦਾ ਅਤੇ ਧਰਮ ਗ੍ਰੰਥ ਨੂੰ ਆਪਣੇ ਨਾਲ ਲੈ ਗਿਆ, ਜਿਸ ਕਾਰਨ ਸੰਪਰਦਾ ਨੂੰ ਬਹੁਤ ਨੁਕਸਾਨ ਹੋਇਆ ਹੈ।
ਭਾਈ ਰਣਜੀਤ ਸਿੰਘ ਨੇ ਕਿਹਾ ਹੈ ਕਿ ਗੁਰੂ ਘਰ ਦੀਆਂ ਜ਼ਮੀਨਾਂ ਵੇਚੀਆ ਗਈਆ ਹਨ ਇਸ ਲਈ ਅਸੀ ਹਮੇਸ਼ਾ ਗੁਰੂ ਦੀ ਸੇਵਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਮੌਕਾ ਦਿਓ ਅਤੇ ਦੱਸਾਂਗੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਜਿਆਦਾ ਵਧੀਆਂ ਕੰਮ ਕਰਾਂਗੇ।
ਉਨ੍ਹਾਂ ਨੇ ਕਿਹਾ ਹੈ ਕਿ ਰੈਲੀ ਮੌਕੇ ਬਾਦਲ ਦਾ ਮੁੰਡਾ ਸੁਖਬੀਰ ਬਾਦਲ ਲੋਕਾਂ ਨੂੰ ਕਹਿ ਰਹੇ ਸਨ ਕਿ ਇੱਥੇ ਹੀ ਮੱਥਾ ਟੇਕ ਲਵੋ ਨਾ ਕਿ ਗੁਰਦੁਆਰਾ ਸਾਹਿਬ ਜਾ ਕੇ ਸੇਵਾ ਕਰਨ ਦਾ ਕੋਈ ਫਾਇਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਅਸੀ ਆਪਣੇ ਮਿਸ਼ਨ ਵਿੱਚ ਰਾਜਨੀਤੀ ਨਹੀਂ ਕਰਨ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਲੋਕਾਂ ਤੱਕ ਪਹੁੰਚ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਅਸੀਂ ਸਾਧ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਪੰਥਕ ਅਕਾਲੀ ਲਹਿਰ ਦੀ ਬਾਂਹ ਫੜੋ ਅਤੇ ਆਪਾ ਮਿਲ ਕੇ ਕੰਮ ਕਰੀਏ। ਉਨ੍ਹਾਂ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਦੀਆਂ ਜਾਇਦਾਦਾਂ ਵਿੱਚ ਘਪਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗੁਰੁ ਸਾਹਿਬ ਨਾਲ ਠੱਗੀਆ ਮਾਰਨ ਵਾਲੇ ਦੂਰ ਰਹਿਣ। ਉਨ੍ਹਾਂ ਨੇ ਕਿਹਾ ਹੈ ਕਿ ਮੈਡੀਕਲ ਕਾਲਜ ਵਿੱਚ ਸਿੱਖ ਬੱਚੇ ਨੂੰ ਕੋਈ ਸਹੂਲਤਨਹੀਂ ਮਿਲਦੀ ਹੈ।
Posted By:

Leave a Reply