Daily Suraj

ਪੰਜਾਬੀ

ਪੰਜਾਬ ਦੇ ਇਸ ਸ਼ਹਿਰ ਵਿੱਚ ਅੱਜ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ ਰਹਿਣਗੇ ਬੰਦ, ਸਥਾਨਕ ਛੁੱਟੀ ਦਾ ਐਲਾਨ

22 Aug, 2026 04:08 PM

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਸ਼ਨੀਵਾਰ ਨੂੰ ਦਾਣਾ ਮੰਡੀ, ਫਿਲੌਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੱਦੇਨਜ਼ਰ ਫਿਲੌਰ ਸਬ-ਡਿਵੀਜ਼ਨ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 22 ਅਗਸਤ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜਨਤਕ ਹਿੱਤ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਤਹਿਤ ਸਬ-ਡਿਵੀਜ਼ਨ ਫਿਲੌਰ ਦੀ ਹਦੂਦ ਅੰਦਰ ਸਥਿਤ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਸ਼ਨੀਵਾਰ ਨੂੰ ਬੰਦ ਰਹਿਣਗੇ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਕੇਵਲ ਫਿਲੌਰ ਸਬ-ਡਿਵੀਜ਼ਨ ਦੀ ਹੱਦ ਵਿੱਚ ਸਥਿਤ ਸਕੂਲਾਂ 'ਤੇ ਲਾਗੂ ਹੋਵੇਗਾ। ਇਸ ਲਈ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਸਥਿਤ ਸਕੂਲ ਇਸ ਹੁਕਮ ਦੇ ਦਾਇਰੇ ਵਿੱਚ ਨਹੀਂ ਆਉਂਦੇ। ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਨਾਲ ਸਬੰਧਤ ਅਦਾਰੇ ਅਤੇ ਕਰਮਚਾਰੀ ਆਪਣੀ ਡਿਊਟੀ ਅਨੁਸਾਰ ਕੰਮ ਕਰਦੇ ਰਹਿਣਗੇ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮ 22 ਅਗਸਤ 2026 ਨੂੰ ਲਾਗੂ ਹੋਵੇਗਾ।

Posted By: Daily Suraj Bureau

Latest News