ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ

*ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ 
*107 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਜਾਰੀ
ਫਗਵਾੜਾ 
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ ਲਿਆ ਗਿਆ । 
ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿਚ 107 ਖੇਡ ਮੈਦਾਨ ਵੱਖ ਵੱਖ ਪਿੰਡਾਂ ਵਿਚ ਉਸਾਰੇ ਜਾ ਰਹੇ ਹਨ , ਜੋ ਕਿ ਬਹੁਮੰਤਵੀ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋਣ ਨਾਲ ਪਿੰਡਾਂ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਵੱਡੀ ਮਦਦ ਮਿਲੇਗੀ । 
ਸ੍ਰੀ ਪੰਚਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਡ ਮੈਦਾਨਾਂ ਦੀ ਉਸਾਰੀ ਦੌਰਾਨ ਕੰਮ ਦੀ ਗੁਣਵੱਤਾ ਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । 
ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਦਾ ਖੁਦ ਫੀਲਡ ਵਿੱਚ ਜਾ ਕੇ ਲਗਾਤਾਰ ਨਿਰੀਖਣ ਕਰਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ,ਡੀ.ਡੀ.ਪੀ. ਓ.ਗੁਰਪ੍ਰਤਾਪ ਸਿੰਘ ਬੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ ।