Daily Suraj

ਪੰਜਾਬੀ

ਕਾਰਗਿਲ ਵਿਜੇ ਦਿਵਸ 'ਤੇ ਰਾਸ਼ਟਰ ਭਰ ਵਿੱਚ ਸ਼ਹੀਦਾਂ ਨੂੰ ਨਮਨ

26 Jul, 2025 11:10 PM

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ਨਿਚਵਾਰ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਕਿਹਾ ਕਿ ਇਹ ਦਿਨ ਦੇਸ਼ ਦੇ ਜਵਾਨਾਂ ਦੀ ਬਹਾਦਰੀ ਅਤੇ ਦ੍ਰਿੜ ਇਰਾਦੇ ਦਾ ਪ੍ਰਤੀਕ ਹੈ। ਇਸ ਮੌਕੇ ਉਨ੍ਹਾਂ 1999 ਦੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰ ਲਈ ਉਨ੍ਹਾਂ ਦਾ ਸਮਰਪਣ ਅਤੇ ਸਰਬਉੱਚ ਕੁਰਬਾਨੀ ਹਮੇਸ਼ਾ ਲਈ ਆਪਣੇ ਨਾਗਰਿਕਾਂ ਨੂੰ ਪ੍ਰੇਰਿਤ ਕਰੇਗੀ।

ਰਾਸ਼ਟਰਪਤੀ ਨੇ X ’ਤੇ ਹਿੰਦੀ ਵਿੱਚ ਇੱਕ ਪੋਸਟ ਵਿੱਚ ਕਿਹਾ, ‘‘ਕਾਰਗਿਲ ਵਿਜੇ ਦਿਵਸ ਦੇ ਮੌਕੇ ਮੈਂ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੀ ਹਾਂ। ਇਹ ਦਿਨ ਸਾਡੇ ਜਵਾਨਾਂ ਦੀ ਅਸਾਧਾਰਨ ਬਹਾਦਰੀ, ਹਿੰਮਤ ਅਤੇ ਦ੍ਰਿੜ ਇਰਾਦੇ ਦਾ ਪ੍ਰਤੀਕ ਹੈ। ਰਾਸ਼ਟਰ ਲਈ ਉਨ੍ਹਾਂ ਦਾ ਸਮਰਪਣ ਅਤੇ ਸਰਬਉੱਚ ਕੁਰਬਾਨੀ ਹਮੇਸ਼ਾ ਲਈ ਆਪਣੇ ਨਾਗਰਿਕਾਂ ਨੂੰ ਪ੍ਰੇਰਿਤ ਕਰੇਗੀ। ਜੈ ਹਿੰਦ! ਜੈ ਭਾਰਤ!’’

26 ਜੁਲਾਈ, 1999 ਨੂੰ ਭਾਰਤੀ ਫੌਜ ਨੇ ਲੱਦਾਖ ਵਿੱਚ ਕਾਰਗਿਲ ਦੀਆਂ ਬਰਫੀਲੀਆਂ ਉਚਾਈਆਂ ’ਤੇ ਲਗਪਗ ਤਿੰਨ ਮਹੀਨੇ ਚੱਲੀ ਜੰਗ ਤੋਂ ਬਾਅਦ ਜਿੱਤ ਦਾ ਐਲਾਨ ਕਰਦੇ ਹੋਏ ‘ਆਪ੍ਰੇਸ਼ਨ ਵਿਜੇ’ ਦੇ ਸਫਲ ਸਿੱਟੇ ਦਾ ਐਲਾਨ ਕੀਤਾ। ਇਸ ਦਿਨ ਨੂੰ ਕਾਰਗਿਲ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਮੌਕਾ ਦੇਸ਼ ਨੂੰ ਆਪਣੇ ਸੈਨਿਕਾਂ ਦੀ ਬੇਮਿਸਾਲ ਹਿੰਮਤ ਅਤੇ ਬਹਾਦਰੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੇ ਮਾਣ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਮਾਤ ਭੂਮੀ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਦੀ ਉਨ੍ਹਾਂ ਦੀ ਭਾਵਨਾ ਹਰ ਪੀੜ੍ਹੀ ਨੂੰ ਪ੍ਰੇਰਿਤ ਕਰੇਗੀ।

#KargilVijayDiwas #TributeToMartyrs #IndianArmy #KargilHeroes #NationRemembers

Posted By: Daily Suraj Bureau

Latest News