ਸ਼੍ਰੋਮਣੀ ਕਮੇਟੀ ਵਲੋਂ ਸਵੇਰੇ ਸ਼ੁਰੂ ਕੀਤਾ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਸਮਾਪਤ

ਸ਼੍ਰੋਮਣੀ ਕਮੇਟੀ ਵਲੋਂ ਸਵੇਰੇ ਸ਼ੁਰੂ ਕੀਤਾ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਸਮਾਪਤ

ਸ੍ਰੀ ਮੁਕਤਸਰ ਸਾਹਿਬ : ਮਾਘੀ ਜੋੜ ਮੇਲੇ ਦੇ ਆਖਰੀ ਦਿਨ ਸਵੇਰ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਲੰਬਾ ਪੈਂਡਾ ਤੈਅ ਕਰਕੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੁੰਚਿਆ, ਇਸ ਉਪਰੰਤ ਗੁਰਦੁਆਰਾ ਰਕਾਬਸਰ ਸਾਹਿਬ ਵਿਖੇ ਹੁੰਦਾ ਹੋਇਆ ਗੁਰਦੁਆਰਾ ਦਾਤਨਸਰ ਸਾਹਿਬ ਵਿਖੇ ਪਹੁੰਚਿਆ। ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਥੋਂ ਇਹ ਨਗਰ ਕੀਰਤਨ ਚੱਲ ਕੇ ਵਾਪਸ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਇਆ। ਵੱਡੀ ਗਿਣਤੀ ਵਿੱਚ ਸੰਗਤ ਨੇ ਇਸ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ। ਇਸ ਉਪਰੰਤ ਮਾਘੀ ਜੋੜ ਮੇਲਾ ਰਵਾਇਤੀ ਤੌਰ ਤੇ ਸਮਾਪਤ ਹੋ ਗਿਆ।