ਲੁਧਿਆਣਾ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ
- ਪੰਜਾਬ
- (Asia/Kolkata)
– ਭਾਰਤੀ ਮੱਕੀ ਖੋਜ ਸੰਸਥਾਨ ਦੀ ਨਵੀਂ ਇਮਾਰਤ ਦਾ ਕਰਨਗੇ ਉਦਘਾਟਨ
– ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ
ਲੁਧਿਆਣਾ,ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਲੁਧਿਆਣਾ ਪੁੱਜੇ ਹਨ। ਉਹ ਭਾਰਤੀ ਮੱਕੀ ਖੋਜ ਇੰਸਟੀਚਿਊਟ ਲਾਡੋਵਾਲ ਵਿਖੇ ਇੱਕ ਇਮਾਰਤ ਦਾ ਉਦਘਾਟਨ ਕਰਨਗੇ। ਉਨ੍ਹਾਂ ਦੇ ਨਾਲ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਭਾਗੀਰਥ ਚੌਧਰੀ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆ ਲਾਡੋਵਾਲ ਸਥਿਤ ਆਈਸੀਏਆਰ ਮੱਕੀ ਖੋਜ ਸੰਸਥਾਨ ਪਹੁੰਚੇ।
ਇਸ ਤੋਂ ਬਾਅਦ ਸ਼ਿਵਰਾਜ ਚੌਹਾਨ ਉੱਥੋਂ ਦੇ ਕੁਝ ਲੋਕਾਂ ਤੋਂ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਇਕੱਠੀ ਕਰਨਗੇ। ਫਿਰ ਉਹ ਨੂਰਪੁਰ ਬੇਟ ਜਾਣਗੇ ਅਤੇ ਉੱਥੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਮੰਤਰੀ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਵਸੇਬੇ ਅਤੇ ਪੁਨਰ ਨਿਰਮਾਣ ਲਈ ਪ੍ਰਵਾਨਗੀ ਪੱਤਰ ਸੌਂਪਣਗੇ।
ਕੇਂਦਰੀ ਮੰਤਰੀ ਨੂਰਪੁਰ ਬੇਟ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਦੁਪਹਿਰ ਨੂੰ ਦੋਰਾਹਾ ਵਿੱਚ ਮਧੂ-ਮੱਖੀ ਪਾਲਕਾਂ ਨਾਲ ਮੁਲਾਕਾਤ ਕਰਨਗੇ। ਉਹ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀਆਂ ਨਾਲ ਜਾਣੂ ਕਰਵਾਉਣਗੇ। ਸਰਕਾਰ ਮਧੂ-ਮੱਖੀ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਯੋਜਨਾਵਾਂ ਵਿਕਸਤ ਕਰ ਰਹੀ ਹੈ।
Leave a Reply