Daily Suraj

ਪੰਜਾਬੀ

ਪੰਜਾਬ ਸਰਕਾਰ ਵੱਲੋਂ ਹੋਰ ਛੁੱਟੀ ਦਾ ਐਲਾਨ, ਵਿਦਿਆ ਸੰਸਥਾਨ ਬੰਦ

06 Apr, 2026 02:16 PM

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਜਾਣਕਾਰੀ ਅਨੁਸਾਰ, 8 ਅਪ੍ਰੈਲ ਦਿਨ ਬੁੱਧਵਾਰ ਨੂੰ ਇਹ ਛੁੱਟੀ ਰਹੇਗੀ। ਇਹ ਛੁੱਟੀ ਸ੍ਰੀ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਮੌਕੇ ’ਤੇ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸੂਬੇ ਭਰ ਵਿੱਚ ਸਰਕਾਰੀ ਅਤੇ ਸ਼ੈਖਸ਼ਣਿਕ ਸੰਸਥਾਵਾਂ ਵਿੱਚ ਕੰਮਕਾਜ ਬੰਦ ਰਹੇਗਾ। ਇਸ ਤੋਂ ਇਲਾਵਾ, ਅਪ੍ਰੈਲ ਮਹੀਨੇ ਵਿੱਚ ਹੋਰ ਵੀ ਛੁੱਟੀਆਂ ਆਉਣ ਵਾਲੀਆਂ ਹਨ। ਅਗਲੇ ਹਫਤੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਤਰ੍ਹਾਂ, ਅਪ੍ਰੈਲ ਮਹੀਨੇ ਦੌਰਾਨ ਲਗਾਤਾਰ ਛੁੱਟੀਆਂ ਕਾਰਨ ਲੋਕਾਂ ਨੂੰ ਵਾਧੂ ਆਰਾਮ ਦਾ ਸਮਾਂ ਮਿਲੇਗਾ, ਜਦਕਿ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ।

Latest News