ਜ਼ਿਲ੍ਹਾ ਖਣਿਜ ਫਾਊਡੇਸ਼ਨ ਕਮੇਟੀ ਦੀ ਮੀਟਿੰਗ ਹੋਈ
- ਪੰਜਾਬ
- 06 Feb,2025

ਬਠਿੰਡਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਖਣਿਜ ਫਾਊਂਡੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਜਲ ਸਰੋਤ, ਪੇਂਡੂ ਵਿਕਾਸ ਤੇ ਪੰਚਾਇਤ, ਲੋਕ ਨਿਰਮਾਣ, ਜ਼ਿਲ੍ਹਾ ਪ੍ਰੋਗਰਾਮ, ਸਿੱਖਿਆ ਅਤੇ ਪੁਲਿਸ ਆਦਿ ਵਿਭਾਗਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਲਈ ਫੰਡਾਂ ਦੀ ਪ੍ਰਵਾਨਗੀ ਲਈ ਸਮੀਖਿਆ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਲਗਪਗ 2.15 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਪ੍ਰਵਾਨਗੀ ਦਿੱਤੀ। ਇਸ ਦੌਰਾਨ ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਣ ਵਾਲੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਚੱਲ ਰਹੇ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਪਡੈਂਸੀ ਬਕਾਇਆ ਨਾ ਰੱਖੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਨਮ ਸਿੰਘ, ਐੱਸਡੀਐੱਮ ਰਾਮਪੁਰਾ-ਕਮ-ਸਹਾਇਕ ਕਮਿਸ਼ਨਰ (ਜ) ਗਗਨਦੀਪ ਸਿੰਘ, ਐੱਸਡੀਐੱਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਗਿੱਲ, ਜਲ ਸਰੋਤ ਵਿਭਾਗ ਦੇ ਐੱਸਡੀਓ ਨਵਦੀਪ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।
Posted By:

Leave a Reply