Daily Suraj

ਪੰਜਾਬੀ

ਚਿੰਤਪੁਰਨੀ ਤੋਂ ਵਾਪਸੀ ਦੌਰਾਨ ਹਾਦਸਾ, ਜਵਾਲਾਜੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੀ ਦੁਰਘਟਨਾ

10 Apr, 2026 03:14 PM

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਪੰਜਾਬ ਦੇ ਕਪੂਰਥਲਾ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਛੋਟੇ ਬੱਚਿਆਂ ਸਮੇਤ 27 ਹੋਰ ਲੋਕ ਜ਼ਖ਼ਮੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਨੈਸ਼ਨਲ ਹਾਈਵੇ-503 ‘ਤੇ ਢਲਿਆਰਾ ਵਿਖੇ ਰਾਧਾ ਸੁਆਮੀ ਸਤਸੰਗ ਘਰ ਦੇ ਨੇੜੇ ਦੁਪਹਿਰ ਲਗਭਗ 12 ਵਜੇ ਵਾਪਰਿਆ। ਟਰੈਕਟਰ-ਟਰਾਲੀ ਵਿੱਚ ਸਵਾਰ ਸ਼ਰਧਾਲੂ ਚਿੰਤਪੁਰਨੀ ਮਾਤਾ ਦੇ ਦਰਸ਼ਨ ਕਰਨ ਤੋਂ ਬਾਅਦ ਜਵਾਲਾਜੀ ਮੰਦਰ ਵੱਲ ਜਾ ਰਹੇ ਸਨ, ਪਰ ਮੰਜ਼ਿਲ ‘ਤੇ ਪਹੁੰਚਣ ਤੋਂ ਪਹਿਲਾਂ ਹੀ ਇਹ ਦੁਰਘਟਨਾ ਵਾਪਰ ਗਈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਹਾਦਸੇ ਦਾ ਕਾਰਨ ਟਰੈਕਟਰ ਦੇ ਬ੍ਰੇਕ ਫੇਲ ਹੋਣਾ ਦੱਸਿਆ ਜਾ ਰਿਹਾ ਹੈ। ਡਰਾਈਵਰ ਵੱਲੋਂ ਕੰਟਰੋਲ ਖੋਹ ਬੈਠਣ ਕਾਰਨ ਵਾਹਨ ਲਗਭਗ 100 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗਾ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News