ਭਾਰਤ ਇੰਗਲੈਂਡ ਮੈਚ: ਇੰਗਲੈਂਡ ਨੇ ਟਾੱਸ ਜਿੱਤ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
- ਖੇਡਾਂ
- 12 Feb,2025

ਅਹਿਮਦਾਬਾਦ :ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਅੱਜ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਇਸ ਮੈਚ ਲਈ ਪਲੇਇੰਗ-11 ਵਿਚ ਇਕ ਬਦਲਾਅ ਕੀਤਾ ਹੈ। ਭਾਰਤ ਨੇ ਟੀਮ ਵਿਚ ਤਿੰਨ ਬਦਲਾਅ ਕੀਤੇ ਹਨ। ਇਸ ਮੈਚ ਵਿਚ ਮੁਹੰਮਦ ਸ਼ਮੀ, ਰਵਿੰਦਰ ਜਡੇਜਾ ਅਤੇ ਵਰੁਣ ਚੱਕਰਵਰਤੀ ਨਹੀਂ ਖੇਡਣਗੇ। ਉਨ੍ਹਾਂ ਦੀ ਥਾਂ ਅਰਸ਼ਦੀਪ ਸਿੰਘ, ਵਾਸ਼ਿੰਗਟਨ ਸੁੰਦਰ ਅਤੇ ਕੁਲਦੀਪ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ। ਰਿਸ਼ਭ ਪੰਤ ਲਗਾਤਾਰ ਤੀਜੇ ਮੈਚ ਲਈ ਨਹੀਂ ਖੇਡਣਗੇ ਅਤੇ ਉਨ੍ਹਾਂ ਦੀ ਥਾਂ ਕੇ.ਐਲ. ਰਾਹੁਲ ਵਿਕਟਕੀਪਿੰਗ ਦੀ ਜ਼ਿੰਮੇਵਾਰੀ ਸੰਭਾਲਣਗੇ।
Posted By:

Leave a Reply