ਗੁਰਦਾਸਪੁਰ: ਜ਼ਿਲ੍ਹਾ ਜੂਡੋਕਾ ਵੈੱਲਫੇਅਰ ਸੁਸਾਇਟੀ ਗੁਰਦਾਸਪੁਰ ਵੱਲੋਂ ਜੂਡੋ ਦੀ ਖੇਡ ਨੂੰ ਪ੍ਰਫੁੱਲਤ ਕਰਨ ਵਿਚ ਸ਼ਾਨਦਾਰ ਸੇਵਾਵਾਂ ਲਈ ਸ਼ਹੀਦ ਭਗਤ ਸਿੰਘ ਜੂਡੋ ਸਿਖਲਾਈ ਕੇਂਦਰ ਗੁਰਦਾਸਪੁਰ ਵਿਖੇ ਸਾਬਕਾ ਐੱਸਐੱਸਪੀ ਵਿਜੀਲੈਂਸ ਅੰਮ੍ਰਿਤਸਰ ਅਤੇ ਸੀਨੀਅਰ ਡਿਪਟੀ ਚੀਫ਼ ਪੰਜਾਬ ਜੂਡੋ ਐਸੋਸੀਏਸ਼ਨ ਵਰਿੰਦਰ ਸਿੰਘ ਸੰਧੂ ਅਤੇ ਸੀਨੀਅਰ ਜੂਡੋ ਖਿਡਾਰੀ ਡੀਐੱਸਪੀ ਕਪਿਲ ਕੌਸ਼ਲ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਡੀਐੱਸਪੀ ਕਪਿਲ ਕੌਸ਼ਲ ਦਾ ਵੱਖ-ਵੱਖ ਖਿਡਾਰੀਆਂ ਨੇ ਸਵਾਗਤ ਕੀਤਾ।
ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਰਿੰਦਰ ਸਿੰਘ ਸੰਧੂ ਨੇ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਕਾਰਨ ਉਹ ਇਸ ਮੁਕਾਮ ਤੇ ਪਹੁੰਚੇ ਹਨ। ਉਨ੍ਹਾਂ ਜੂਡੋ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਜੂਡੋ ਐਸੋਸੀਏਸ਼ਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ।
ਸੈਂਟਰ ਦੇ ਡਾਇਰੈਕਟਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਵਰਿੰਦਰ ਸਿੰਘ ਸੰਧੂ, ਕਪਿਲ ਕੌਸ਼ਲ, ਡੀਐੱਸਪੀ ਰਾਜ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ, ਗੁਰਦਾਸਪੁਰ ਦੇ ਜੂਡੋ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਸਤੀਸ਼ ਕੁਮਾਰ ਟੈਕਨੀਕਲ ਚੇਅਰਮੈਨ ਪੰਜਾਬ ਜੂਡੋ ਐਸੋਸੀਏਸ਼ਨ, ਬਲਵਿੰਦਰ ਕੌਰ ਜਨਰਲ ਸਕੱਤਰ ਜ਼ਿਲ੍ਹਾ ਜੂਡੋਕਾ ਵੈੱਲਫੇਅਰ ਸੁਸਾਇਟੀ, ਵਿਸ਼ਾਲ ਕਾਲੀਆ, ਸੁਖਬੀਰ ਸਿੰਘ ਪਾਹੜਾ, ਰਵੀ ਕੁਮਾਰ, ਜਤਿੰਦਰ ਪਾਲ ਸਿੰਘ, ਗਗਨਦੀਪ ਸਿੰਘ, ਕਮਲੇਸ਼ ਕੁਮਾਰ, ਰਵਿੰਦਰ, ਰਵਿੰਦਰ ਖੰਨਾ, ਦਿਨੇਸ਼ ਕੁਮਾਰ, ਪ੍ਰਿੰਸੀਪਲ ਕੁਲਵੰਤ ਸਿੰਘ, ਅਸ਼ਵਨੀ ਸ਼ਰਮਾ ਆਦਿ ਅਤੇ ਜੂਡੋ ਖਿਡਾਰੀ ਮੌਜੂਦ ਸਨ।
Leave a Reply