Daily Suraj

ਪੰਜਾਬੀ

Ambala ’ਚ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ ਆਈਆਂ ਦੋ ਬਾਈਕਾਂ

16 Feb, 2026 01:37 PM

ਹਰਿਆਣਾ ਦੇ ਅੰਬਾਲਾ ਵਿੱਚ ਅੱਜ ਇੱਕ ਬੇਕਾਬੂ ਟਰੱਕ ਦੋ ਮੋਟਰਸਾਈਕਲਾਂ ਉੱਤੇ ਪਲਟ ਗਿਆ। ਇਸ ਹਾਦਸੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ। ਪੁਲੀਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਟਰੱਕ ਦਿੱਲੀ ਤੋਂ ਚੰਡੀਗੜ੍ਹ ਜਾ ਰਿਹਾ ਸੀ ਤੇ ਸਵੇਰ ਵੇਲੇ ਧੁੰਦ ਕਾਰਨ ਡਰਾਈਵਰ ਟਰੱਕ ਤੋਂ ਆਪਣਾ ਸੰਤੁਲਨ ਗੁਆ ਬੈਠਾ ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ। ਇਸ ਹਾਦਸਾ ਸ਼ਾਹਪੁਰ ਸਥਿਤ ਟਾਂਗਰੀ ਬ੍ਰਿਜ ਨੈਸ਼ਨਲ ਹਾਈਵੇਅ ’ਤੇ ਵਾਪਰਿਆ। ਟਰੱਕ ਦੇ ਪਲਟਣ ਕਾਰਨ ਹਾਈਵੇਅ ਦਾ ਰਸਤਾ ਪੂਰੀ ਤਰ੍ਹਾਂ ਬੰਦ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਟਰੱਕ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ। ਇਸ ਹਾਦਸੇ ਕਾਰਨ ਦਿੱਲੀ-ਅੰਬਾਲਾ ਹਾਈਵੇਅ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਜਾਮ ਲੱਗ ਗਿਆ। ਪੁਲੀਸ ਪ੍ਰਸ਼ਾਸਨ ਨੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਨੂੰ ਦੂਜੇ ਰਸਤਿਆਂ ਵੱਲ ਡਾਇਵਰਟ ਕੀਤਾ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕਾਂ ਦੀ ਪਛਾਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM