Daily Suraj

ਪੰਜਾਬੀ

ਹੁਸ਼ਿਆਰਪੁਰ ‘ਚ ਵੀ ਦੇਖਣ ਨੂੰ ਮਿਲਿਆ ‘ਭਾਰਤ ਬੰਦ’ ਦਾ ਅਸਰ, ਚੰਡੀਗੜ੍ਹ ਰੋਡ ਕੀਤਾ ਜਾਮ

08 Jan, 2020 05:30 AM

ਹੁਸ਼ਿਆਰਪੁਰ: ਦੇਸ਼ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਦਿੱਤੇ ਭਾਰਤ ਦੇ ਬੰਦ ਦਾ ਅਸਰ ਹੁਸ਼ਿਆਰਪੁਰ ‘ਚ ਵੀ ਦੇਖਣ ਮਿਲਿਆ ਹੈ।ਹੁਸ਼ਿਆਰਪੁਰ ‘ਚ ਸੀਟੂ ਦੇ ਵਰਕਰਾਂ ਵਲੋਂ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ। ਇਹਨਾਂ ਦਾ ਆਰੋਪ ਹੈ ਕਿ ਇਹ ਸਾਰੇ ਵਰਕਰ ਅੱਜ ਸਵੇਰੇ ਹੁਸ਼ਿਆਰਪੁਰ ਬੱਸ ਅੱਡੇ ‘ਤੇ ਬੱਸਾਂ ਰੋਕਣ ਲਈ ਆਏ ਸਨ ਪਰ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਰੋਡ ਜਾਮ ਕਰਨ ਦਾ ਫੈਸਲਾ ਲੈਣਾ ਪਿਆ। ਪ੍ਰਦਰਸ਼ਨ ਦੌਰਾਨ ਪੁਰਸ਼ਾਂ ਦੇ ਨਾਲ-ਨਾਲ ਔਰਤਾਂ ਵੀ ਵੱਡੀ ਗਿਣਤੀ ‘ਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਦੇਸ਼ ਪੱਧਰੀ ਹੜਤਾਲ ‘ਚ ਆਲ ਇੰਡੀਆ ਬੈਂਕ ਮੁਲਾਜ਼ਮ ਐਸੋਸੀਏਸ਼ਨ, ਆਲ ਇੰਡੀਆ ਬੈਂਕ ਆਫ਼ੀਸਰਜ਼ ਐਸੋਸੀਏਸ਼ਨ, ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਆੱਫ਼ ਇੰਡੀਆ, ਇੰਡੀਅਨ ਨੈਸ਼ਨਲ ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਭਾਰਤੀ ਰਾਸ਼ਟਰੀ ਬੈਂਕ ਅਧਿਕਾਰੀ ਤੇ ਬੈਂਕ ਕਰਮਚਾਰੀ ਸੈਨਾ ਮਹਾਂਸੰਘ ਜਿਹੀਆਂ ਬੈਂਕ ਯੂਨੀਅਨਾਂ ਸ਼ਾਮਲ ਹੋ ਰਹੀਆਂ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM