ਭਗਵੰਤ ਮਾਨ ਤੇ ਆਤਿਸ਼ੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ ਸੁਰੱਖਿਆ ਸਬੰਧੀ ਚਿੰਤਾ ਕੀਤਾ ਜ਼ਾਹਰ
- ਰਾਸ਼ਟਰੀ
- 24 Jan,2025

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਜ਼ਾਹਰ ਕੀਤੀਆਂ ਹਨ, ਮੌਜੂਦਾ ਪ੍ਰਬੰਧਾਂ ਦੀ ਤੂਰੰਤ ਸਮੀਖਿਆ ਅਤੇ ਪੰਜਾਬ ਪੁਲਿਸ ਸੁਰੱਖਿਆ ਵੇਰਵੇ ਬਹਾਲ ਕਰਨ ਦੀ ਮੰਗ ਕੀਤੀ ਹੈ।ਇੱਕ ਦੋਸ਼ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ (24 ਜਨਵਰੀ) ਨੂੰ ਕਿਹਾ ਕਿ ਭਾਜਪਾ ਅਤੇ ਦਿੱਲੀ ਪੁਲਿਸ ਵੱਲੋਂ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੈ੍ਰਸ ਕਾਨਫਰੰਸ ਨੂੰ ਸੰਬੋਧਂ ਕਰਦਿਆਂ, ਆਤਿਸ਼ੀ ਨੇ ਦੋਸ਼ ਲਗਾਇਆ ਕਿ ਇਸ ਸਾਜ਼ਿਸ਼ ਪਿੱਛੇ ਦੋ ਖਿਡਾਰੀ ਹਨ ਇੱਕ ਭਾਜਪਾ ਦੇ ਵਰਕਰ ਹਨ ਜੋ ਅਰਵਿੰਦ ਕੇਜਰੀਵਾਲ ਤੇ ਹਮਲਾ ਕਰਦੇ ਹਨ ਅਤੇ ਦਿੱਲੀ ਦੇ ਵੱਖ ਵੱਖ ਹਿੱਸਿਆ ਵਿੱਚ ਉਨ੍ਹਾਂ ਤੇ ਪੱਥਰ ਸੁੱਟਦੇ ਹਨ ਦੂਜਾ ਖਿਡਾਰੀ ਦਿੱਲੀ ਪੁਲਿਸ ਹੈ ਜੋ ਭਾਜਪਾ ਅਤੇ ਆਮਿਤ ਸ਼ਾਹ ਦੇ ਅਧੀਨ ਆਉਂਦੀ ਹੈ।ਭਾਜਪਾ ਅਤੇ ਦਿੱਲੀ ਪੁਲਿਸ ਦੀ ਮਿਲੀਭਗਤ ਨਾਲ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਉਨ੍ਹਾਂ ਕਿਹਾ ਅਸੀਂ ਲਗਾਤਾਰ ਦੇਖ ਰਹੇ ਹਾਂ ਕਿ ਅਰਵਿੰਦ ਕੇਜਰੀਵਾਲ ਤੇ ਕਈ ਹਮਲੇ ਹੋ ਰਹੇ ਹਨ। 24 ਅਕਤੂਬਰ ਨੂੰ ਦਿੱਲੀ ਪੁਲਿਸ ਦੇ ਸਾਹਮਣੇ ਵਿਕਾਸਪੁਰੀ ਵਿੱਚ ਕੇਜਰੀਵਾਲ ਜੀ ਤੇ ਹਮਲਾ ਕੀਤਾ ਗਿਆ ਸੀ। ਜਦੋਂ ਅਸੀਂ ਸੋਸ਼ਲ ਮੀਡੀਆ ਰਾਹੀਂ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਾਰ ਦੀ ਪਛਾਣ ਭਾਜਪਾ ਦੇ ਇੱਕ ਵਰਕਰ ਵਜੋਂ ਹੋਈ।ਕਿਉਂਕਿ ਉਹ ਇੱਕ ਭਾਜਪਾ ਵਰਕਰ ਸੀ ਅਤੇ ਦਿੱਲੀ ਪੁਲਿਸ ਨਾਲ ਮਿਲੀਭਗਤ ਸੀ ਇਸ ਲਈ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ।ਪਾਰਟੀ ਸੂਤਰਾਂ ਨੇ ਕਿਹਾ ਕਿ ਇਸ ਤੋਂ ਪਹਿਲਾ ਸ਼ੁੱਕਰਵਾਰ ਨੂੰ ‘ਆਪ’ ਨੇ ਚੋਣ ਪ੍ਰਚਾਰ ਦੌਰਾਨ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਤੇ ਹਾਲ ਹੀ ਵਿੱਚ ਹਮਲਿਆਂ ਬਾਰੇ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ।‘ਆਪ’ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਤੇ ਕਈ ਵਾਰ ਹਮਲਾ ਕੀਤੀ ਗਿਆ ਸੀ।ਵੀਰਵਾਰ ਨੂੰ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਵਿਰੋਧੀ ਉਮੀਦਵਾਰ ਦੇ ਕੁਝ ਵਰਕਰਾਂ ਨੇ ਹਰੀ ਨਗਰ ਵਿੱਚ ਉਨ੍ਹਾਂ ਦੀ ਜਨਤਕ ਮੀਟਿੰਗ ਵਿੱਚ ਦਾਖਲ ਹੋ ਕੇ ਉਨ੍ਹਾਂ ਦੀ ਕਾਰ ਤੇ ਹਮਲਾ ਕੀਤਾ।
Posted By:

Leave a Reply