Daily Suraj

ਪੰਜਾਬੀ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਾਵਾਂ ਵਾਲੀ ਤੋ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

31 Jan, 2026 12:05 AM

ਸ਼ਰਧਾਲੂ ਕਰ ਰਹੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਾਵਾਂ ਵਾਲੀ ਤੋਂ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 15 ਵੀ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ ਦੇ ਦਰਸ਼ਨਾਂ ਤੋਂ ਇਲਾਵਾ ਵਾਹਗਾ ਬਾਰਡਰ ਵਿਚ ਜਾਣਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।

Posted By: Daily Suraj Bureau

Latest News