ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 9ਵਾਂ ਦਿਨ ਜਾਰੀ
- ਪੰਜਾਬ
- 04 Dec,2024

ਖਾਂਉਰੀ ਬਾਰਡਰ: ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 9 ਵਾਂ ਦਿਨ ਹੈ ਅਤੇ ਖਨੌਰੀ ਮੋਰਚੇ ਉੱਪਰ ਕਿਸਾਨਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਮੁੜ ਕਿਸਾਨਾਂ ਦੇ ਮਸਲਿਆਂ ਉੱਪਰ ਬਹੁਤ ਗੰਭੀਰ ਬਿਆਨ ਦਿੱਤਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਖੇਤੀ ਸੰਸਥਾਵਾਂ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਮਾਣਯੋਗ ਉਪ ਰਾਸ਼ਟਰਪਤੀ ਜੀ ਦੇ ਬਿਆਨਾਂ ਦਾ ਸਨਮਾਨ ਅਤੇ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਨੇ ਸਾਡੀਆਂ ਮੰਗਾਂ ਉੱਪਰ ਮੋਹਰ ਲਗਾਉਂਦੇ ਹੋਏ ਕਿਹਾ ਹੈ ਕਿ ਕਈ ਅਰਥ ਸ਼ਾਸਤਰੀਆਂ ਨਾਲ ਹੋਈ ਗੱਲਬਾਤ ਦੇ ਆਧਾਰ 'ਤੇ ਮੈਂ ਇਹ ਕਹਿ ਰਿਹਾ ਹਾਂ ਕਿ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਉਣ ਨਾਲ ਦੇਸ਼ ਦੀ ਆਰਥਿਕਤਾ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਬਹੁਤ ਫਾਇਦਾ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਖਨੌਰੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਭਲਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਨੌਜਵਾਨਾਂ ਦਾ ਇੱਕ ਵੱਡਾ ਜੱਥਾ ਖਨੌਰੀ ਮੋਰਚੇ ਉੱਪਰ ਪਹੁੰਚੇਗਾ। ਇਸ ਤੋਂ ਬਾਅਦ 7 ਦਸੰਬਰ ਤੋਂ ਹਰ ਰੋਜ ਵੱਡੇ ਜੱਥੇ ਖਨੌਰੀ ਮੋਰਚੇ 'ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ 6 ਦਸੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਚ, ਕਰਨਾਟਕ ਅਤੇ ਤੇਲੰਗਾਨਾ ਦੀਆਂ ਰਾਜਧਾਨੀਆਂ ’ਚ ਹਰ ਰੋਜ਼ 100 ਕਿਸਾਨ ਅੰਸ਼ਕ ਤੌਰ ’ਤੇ ਮਰਨ ਵਰਤ ਉੱਪਰ ਬੈਠਣਗੇ।
Posted By:

Leave a Reply