ਝੋਟਾ ਕਤਲ ਮਾਮਲੇ ਵਿੱਚ ਧਾਲੀਵਾਲ ਨੇ ਲਾਏ ਦੋਸ਼, ਪੁੱਛਿਆ—ਮਾਨ ਸਰਕਾਰ ਨਸ਼ਾ ਰੋਕ ਰਹੀ ਹੈ ਜਾਂ ਰੋਕਣ ਵਾਲਿਆਂ ਨੂੰ ਹੀ ਰੋਕ ਰਹੀ ਹੈ?
ਦਿਨ-ਦਿਹਾੜੇ ਹੋਏ ਕਤਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਖੋਲ੍ਹੀ ਪੋਲ: ਬਲਵਿੰਦਰ ਧਾਲੀਵਾਲ ( ਸਤ ਪ੍ਰਕਾਸ਼ ਸਿੰਘ ਸੱਗੂ) ਸਾਬਕਾ ਆਈਏਐੱਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਲੋਕਾਂ...