ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ; ਪੰਜਾਬ ਅਤੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ (ਚੀਫ਼ ਜਸਟਿਸ) ਅਸ਼ਵਨੀ ਕੁਮਾਰ ਮਿਸ਼ਰਾ ਨੇ ਸ਼ੁੱਕਰਵਾਰ ਰਾਤ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਰ ਸਾਹਿਬ) ਵਿਖੇ ਸ਼ਰਧਾ ਨਾਲ ਮੱਥਾ ਟੇਕਿਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਅਧਿਕਾਰਤ ਅਤੇ ਧਾਰਮਿਕ ਫੇਰੀ ਸੀ। ਇਸ ਰੂਹਾਨੀ ਯਾਤਰਾ ਦੌਰਾਨ ਚੀਫ਼ ਜਸਟਿਸ ਮਿਸ਼ਰਾ ਨੇ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਕਰਦਿਆਂ ਅਕਾਲ ਪੁਰਖ ਦਾ...