Daily Suraj

ਪੰਜਾਬੀ

ਆਸਟ੍ਰੇਲੀਆ ਦੇ ਲੇਕ ਕਾਰਗੇਲੀਗੋ ’ਚ ਫਾਇਰਿੰਗ, ਤਿੰਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

27 Jan, 2026 05:13 AM

ਕੈਨਬਰਾ, ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਛੋਟੇ ਸ਼ਹਿਰ ਲੇਕ ਕਾਰਗੇਲੀਗੋ ਵਿੱਚ ਵੀਰਵਾਰ ਨੂੰ ਹੋਈ ਫਾਇਰਿੰਗ ਦੀ ਘਟਨਾ ਨੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਇਸ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ ਹੈ। ਪੁਲਿਸ ਮੁਤਾਬਕ, ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਨੂੰ ਤੁਰੰਤ ਘਟਨਾ ਸਥਾਨ ’ਤੇ ਭੇਜਿਆ ਗਿਆ। ਇਹ ਘਟਨਾ ਵਾਕਰ ਸਟ੍ਰੀਟ ਦੇ ਨੇੜੇ ਯੇਲਕਿਨ ਸਟ੍ਰੀਟ ’ਤੇ ਸਥਾਨਕ ਸਮੇਂ ਅਨੁਸਾਰ ਸ਼ਾਮ ਕਰੀਬ 4:40 ਵਜੇ ਵਾਪਰੀ। ਲੇਕ ਕਾਰਗੇਲੀਗੋ ਦੀ ਕੁੱਲ ਆਬਾਦੀ ਲਗਭਗ 1,500 ਹੈ, ਜਿਸ ਕਾਰਨ ਇਸ ਘਟਨਾ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹਨ। ਇੱਕ ਹੋਰ ਪੁਰਸ਼ ਨੂੰ ਗੰਭੀਰ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹੁਣ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਫਾਇਰਿੰਗ ਇੱਕ ਹੀ ਵਿਅਕਤੀ ਵੱਲੋਂ ਕੀਤੀ ਗਈ ਜਾਂ ਇਸ ਵਿੱਚ ਹੋਰ ਲੋਕ ਵੀ ਸ਼ਾਮਲ ਸਨ। ਘਟਨਾ ਤੋਂ ਬਾਅਦ ਕਿਸੇ ਵੀ ਸ਼ੱਕੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਨਾਲ ਹੀ ਸਥਾਨਕ ਨਿਵਾਸੀਆਂ ਨੂੰ ਆਪਣੇ ਘਰਾਂ ਵਿੱਚ ਰਹਿਣ ਅਤੇ ਪੁਲਿਸ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

Posted By: Daily Suraj Bureau

Latest News