Daily Suraj

ਪੰਜਾਬੀ

ਗਗਨਦੀਪ ਰੰਧਾਵਾ ਕੇਸ ‘ਚ ਤਾਜ਼ਾ ਮੋੜ, ਭੁੱਲਰ ਦੀ ਗ੍ਰਿਫ਼ਤਾਰੀ

23 Mar, 2026 05:25 PM

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਪੱਟੀ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਪੁਲੀਸ ਨੇ ਅੱਜ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਜਾਣਕਾਰੀ ਅਨੁਸਾਰ, ਇਹ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਥਾਣੇ ਵਿੱਚ ਦਰਜ ਕੀਤਾ ਗਿਆ ਸੀ, ਜੋ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਹੋਇਆ। ਇਸ ਕੇਸ ਵਿੱਚ ਲਾਲਜੀਤ ਸਿੰਘ ਭੁੱਲਰ ਦੇ ਨਾਲ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਗਗਨਦੀਪ ਸਿੰਘ ਰੰਧਾਵਾ ਨੇ ਭੁੱਲਰ ‘ਤੇ ਕਈ ਦੋਸ਼ ਲਗਾਉਂਦੇ ਹੋਏ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਗੰਭੀਰ ਰੂਪ ਧਾਰ ਗਿਆ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ। ਇਸ ਸਬੰਧੀ ਭਗਵੰਤ ਸਿੰਘ ਮਾਨ ਨੇ ਮਾਮਲੇ ਦੀ ਜਾਂਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪ ਦਿੱਤੀ ਸੀ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਪੁਲੀਸ ਵੱਲੋਂ ਹੁਣ ਗ੍ਰਿਫ਼ਤਾਰੀ ਦੇ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Posted By: Daily Suraj Bureau

Latest News