UPSC ਨਤੀਜਿਆਂ ’ਚ ਚਮਕੀ ਸਿਮਰਨਦੀਪ ਕੌਰ, ਦੇਸ਼ ਭਰ ਵਿੱਚ 15ਵਾਂ ਸਥਾਨ ਹਾਸਲ
- ਪੰਜਾਬ
- (Asia/Kolkata)
ਆਲ ਇੰਡੀਆ 15ਵਾਂ ਰੈਂਕ ਹਾਸਲ ਕਰਨ ਵਾਲੀ ਸਿਮਰਨ। ਫੋਟੋ: ਰਾਜੇਸ਼ ਸੱਚਰ ਨਾਭਾ ਦੇ ਪਿੰਡ ਬਿਰੜਵਾਲ ਦੀ ਵਸਨੀਕ ਸਿਮਰਨਦੀਪ ਕੌਰ ਨੇ ਆਈ ਏ ਐੱਸ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚ 15 ਵਾਂ ਰੈਂਕ ਹਾਸਲ ਕੀਤਾ ਹੈ। ਕਿਸਾਨ ਪਰਿਵਾਰ ਦੀ ਧੀ ਨੇ ਖਾਲਸਾ ਕਾਲਜ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗਰੈਜੂਏਸ਼ਨ ਕੀਤੀ ਤੇ ਆਪਣੇ ਚੌਥੀ ਕੋਸ਼ਿਸ਼ ਦੌਰਾਨ ਇਹ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਸਿਮਰਨਦੀਪ ਕੌਰ ਨੇ ਦੱਸਿਆ ਕਿ ਉਹ ਜ਼ਮੀਨ ਨਾਲ ਜੁੜੇ ਰਹਿਣਾ ਚਾਹੁੰਦੀ ਹੈ ਤੇ ਪਿੰਡ ਦੀ ਵਸਨੀਕ ਹੋਣ ਦੇ ਨਾਤੇ ਪੇਂਡੂ ਖੇਤਰ ਲਈ ਕੰਮ ਕਰਨ ਦੀ ਚਾਹਵਾਨ ਹੈ।
Leave a Reply