ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ, ਵਿਛੜੀਆਂ ਹਸਤੀਆਂ ਨੂੰ ਦਿੱਤੀ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸਦਨ ਨੂੰ ਸੰਬੋਧਨ ਕੀਤਾ। ਗਵਰਨਰ ਦੇ ਭਾਸ਼ਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 2 ਵਜੇ ਮੁੜ ਸ਼ੁਰੂ ਹੋਈ ਕਾਰਵਾਈ ਦੌਰਾਨ ਸਦਨ ਵਿੱਚ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਟੈਕਸਲਾ ਟੀਵੀ ਬ੍ਰਾਂਡ ਨਾਲ ਜੁੜੇ ਰਾਜਾ ਸਿੰਘ ਓਬਰਾਏ ਅਤੇ ਪ੍ਰਸਿੱਧ ਹਸਤੀ ਐੱਚ. ਕੇ. ਦੁਆ ਸਮੇਤ ਕਈ ਹੋਰ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਸਦਨ ਵੱਲੋਂ ਸ਼ੋਕ ਪ੍ਰਗਟਾਇਆ ਗਿਆ। ਇਸ ਦੌਰਾਨ ‘ਆਪ’ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਸਪੀਕਰ ਕੋਲ ਮੰਗ ਰੱਖੀ ਕਿ ਈਰਾਨ ਵਿੱਚ ਮਾਰੇ ਗਏ ਲੋਕਾਂ ਲਈ ਵੀ ਸਦਨ ਵਿੱਚ ਸ਼ੋਕ ਮਤਾ ਲਿਆਇਆ ਜਾਵੇ। ਕਾਰਵਾਈ ਪੂਰੀ ਹੋਣ ਤੋਂ ਬਾਅਦ ਸਦਨ ਨੂੰ 8 ਮਾਰਚ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।
Posted By: Daily Suraj Bureau