ਮੋਗਾ ਪੁਲਿਸ ਅਲਰਟ: ਸ਼ਹਿਰ ਭਰ ਵਿੱਚ ਨਾਕਾਬੰਦੀ, ਚੋਰੀਆਂ ਤੇ ਲੁੱਟਾਂ ਖ਼ਿਲਾਫ਼ ਕੜੀ ਚੈਕਿੰਗ
ਮੋਗਾ ਪੁਲਿਸ ਦੀ ਵੱਡੀ ਕਾਰਵਾਈ: ਸ਼ਹਿਰ ਵਿੱਚ ਨਾਕਾਬੰਦੀ, ਵਾਹਨਾਂ ਦੀ ਸਖ਼ਤ ਚੈਕਿੰਗ — ਚੋਰੀਆਂ ਤੇ ਲੁੱਟਾਂ ‘ਤੇ ਲਗਾਮ ਲਈ ਮੁਹਿੰਮ ਤੇਜ਼,
ਮੋਗਾ ਸ਼ਹਿਰ ਵਿੱਚ ਵੱਧ ਰਹੀਆਂ ਚੋਰੀਆਂ ਅਤੇ ਲੁੱਟਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਮੋਗਾ ਪੁਲਿਸ ਵੱਲੋਂ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਮੋਗਾ ਦੀਆਂ ਹਦਾਇਤਾਂ ‘ਤੇ ਅੱਜ ਪ੍ਰਤਾਪ ਰੋਡ ਚੌਂਕ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ।ਇਸ ਦੌਰਾਨ ਬੁਲਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲੇ ਨੌਜਵਾਨਾਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਦੇ ਮੋਟੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ, ਬਿਨਾਂ ਦਸਤਾਵੇਜ਼ਾਂ ਵਾਲੇ ਕਈ ਵਾਹਨ ਬੰਦ ਕੀਤੇ ਗਏ।
ਜਾਣਕਾਰੀ ਦਿੰਦੇ ਹੋਏ ਖੇਮ ਚੰਦ ਪਰਾਸਰ ਨੇ ਦੱਸਿਆ ਕਿ ਐਸਐਸਪੀ ਮੋਗਾ ਦੇ ਹੁਕਮਾਂ ਅਧੀਨ ਇਹ ਚੈਕਿੰਗ ਮੁਹਿੰਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਰੀ ਰਹੇਗੀ, ਤਾਂ ਜੋ ਅਪਰਾਧੀ ਤੱਤਾਂ ‘ਤੇ ਪੂਰੀ ਤਰ੍ਹਾਂ ਨਿਯੰਤਰਣ ਕੀਤਾ ਜਾ ਸਕੇ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਮਜਬੂਤ ਰਹੇ।ਉਨ੍ਹਾਂ ਦੱਸਿਆ ਕਿ ਅੱਜ ਮੋਗਾ ਦੇ ਮੇਨ ਬਾਜ਼ਾਰ, ਸਾਧਾਂਵਾਲੀ ਬਸਤੀ (ਜੋ ਕਿ ਹਾਟਸਪੌਟ ਮੰਨੀ ਜਾਂਦੀ ਹੈ) ਸਮੇਤ ਕਈ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ। ਇਸ ਵਿੱਚ ਬੁੱਲਟ ਦੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ, ਜਦਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਉਨ੍ਹਾਂ ‘ਤੇ ਵੀ ਕਾਰਵਾਈ ਕੀਤੀ ਗਈ।ਖੇਮ ਚੰਦ ਨੇ ਅਪੀਲ ਕੀਤੀ ਕਿ ਸ਼ਹਿਰ ਦੇ ਲੋਕ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਤੇ ਪੁਲਿਸ ਨਾਲ ਸਹਿਯੋਗ ਕਰਨ, ਤਾਂ ਜੋ ਸ਼ਹਿਰ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।
Posted By: Daily Suraj Bureau