Daily Suraj

ਪੰਜਾਬੀ

ਬੰਬੇ ਹਾਈ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਜ਼ਮਾਨਤ

23 Oct, 2024 05:30 AM

ਮਹਾਰਾਸ਼ਟਰ, 23 ਅਕਤੂਬਰ-

ਬੰਬੇ ਹਾਈ ਕੋਰਟ ਨੇ 2001 ਦੇ ਜਯਾ ਸ਼ੈਟੀ ਕਤਲ ਕੇਸ ਵਿਚ ਗੈਂਗਸਟਰ ਛੋਟਾ ਰਾਜਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਇਸ ਸਾਲ ਦੇ ਸ਼ੁਰੂ ਵਿਚ ਇਸ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨਲ ਬੈਂਚ ਨੇ ਉਸ ਨੂੰ 1 ਲੱਖ ਰੁਪਏ ਦੀ ਜ਼ਮਾਨਤ ਦੇ ਦਿੱਤੀ ਹੈ।

Posted By: Daily Suraj Bureau

Latest News