Daily Suraj

ਪੰਜਾਬੀ

ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਚੀਮਾ ਮੰਡੀ ਵਿਖੇ ਡਰਾਇੰਗ ਮੁਕਾਬਲਾ ਕਰਵਾਇਆ

05 Oct, 2026 08:50 AM

ਚੀਮਾਂ ਮੰਡੀ, (ਜਗਸੀਰ ਸਿੰਘ) - ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਚੀਮਾ ਮੰਡੀ ਵਿਖੇ ਵਿਦਿਆਰਥੀਆਂ ਦੀ ਕਲਾ ਪ੍ਰਤਿਭਾ ਨੂੰ ਉਭਾਰਨ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪਹਿਲੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਰਚਨਾਤਮਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਸੁੰਦਰ ਚਿੱਤਰ ਬਣਾਏ। ਹਰੇਕ ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਕਮਲ ਗੋਇਲ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਕਮਲ ਗੋਇਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਸਿਰਜਣਾਤਮਕ ਸੋਚ ਅਤੇ ਕਲਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡੀ.ਪੀ. ਗਗਨਪ੍ਰੀਤ ਸਿੰਘ, ਕੋਚ ਸ਼ਿਵ ਕੁਮਾਰ, ਗੁਰਜੰਟ ਕੌਰ, ਨਵੀੰਤਾ ਰਾਣੀ, ਉਮਾ ਦੇਵੀ, ਜੋਸ਼ੀ ਸਰ, ਸ਼ਵੀਨਾ ਮੈਡਮ, ਗੁਰਪ੍ਰੀਤ ਕੌਰ, ਮਨਮੀਤ ਕੌਰ, ਹਰਮੀਤ ਕੌਰ, ਰਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਅਮਨਦੀਪ ਸ਼ਰਮਾ ਅਤੇ ਕਮਲੇਸ਼ ਰਾਣੀ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Latest News