Daily Suraj

ਪੰਜਾਬੀ

ਜਲੰਧਰ ਬੇਅਦਬੀ ਮਾਮਲੇ ‘ਚ ਵੱਡੀ ਕਾਰਵਾਈ, ਨਾਬਾਲਗ ਦੋਸ਼ੀ ਕਾਬੂ

21 Jan, 2026 05:11 PM

ਐੱਸਐੱਸਪੀ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਦਾਅਵਾਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਜਾਣਕਾਰੀ ਦਿੰਦੇ ਹੋਏ।ਜਲੰਧਰ ਦਿਹਾਤੀ ਪੁਲੀਸ ਨੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਮਾਹਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਡੀਐੱਸਪੀ ਫਿਲੌਰ ਭਰਤ ਮਸੀਹ ਅਤੇ ਥਾਣਾ ਮੁਖੀ ਸਿਕੰਦਰ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਕੈਮਰਿਆਂ ਦੀ ਪੜਤਾਲ ਕਰਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਨਿਸ਼ਾਨਦੇਹੀ ਕਰ ਲਈ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਹਾਲ ਅੰਦਰ ਕੈਮਰੇ ਕੰਮ ਨਹੀਂ ਕਰ ਰਹੇ ਹਨ। ਬਾਹਰੋਂ ਹੋਰ ਕੈਮਰਿਆਂ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਨਾਬਾਲਗ ਦਸਵੀਂ ਜਮਾਤ ਦਾ ਵਿਦਿਆਰਥੀ ਹੈ, ਜਿਸ ਨੂੰ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ।

Posted By: Daily Suraj Bureau

Latest News