ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ, ਟਰਾਲੇ ਨੂੰ ਲੱਗੀ ਭਿਆਨਕ ਅੱਗ
- ਪੰਜਾਬ
- (Asia/Kolkata)
ਆਸਟ੍ਰੇਲੀਆ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬ ਦੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਤੋਂ ਬਾਅਦ ਲੱਗੀ ਅੱਗ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਜ਼ਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਸੰਧੂ ਵਜੋਂ ਹੋਈ ਹੈ, ਜੋ ਬਟਾਲਾ ਨੇੜਲੇ ਪਿੰਡ ਵੈਰੋਨੰਗਲ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ, ਉਹ ਸਾਲ 2018 ਵਿੱਚ ਆਸਟ੍ਰੇਲੀਆ ਗਿਆ ਸੀ ਅਤੇ ਉੱਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਵਿਆਹ ਕਰੀਬ ਇੱਕ ਸਾਲ ਪਹਿਲਾਂ ਹੀ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ, ਮੈਲਬੋਰਨ ਤੋਂ ਸਿਡਨੀ ਵੱਲ ਜਾਂਦੇ ਹਾਈਵੇ 'ਤੇ ਸੁਖਜਿੰਦਰ ਸਿੰਘ ਦਾ ਟਰਾਲਾ ਸੜਕ ਕਿਨਾਰੇ ਖੜ੍ਹੇ ਇੱਕ ਤੇਲ ਟੈਂਕਰ ਨਾਲ ਟਕਰਾ ਗਿਆ। ਟਰਾਲੇ ਵਿੱਚ ਜਲਣਸ਼ੀਲ ਪਦਾਰਥ ਦੇ ਡਰੱਮ ਲੱਦੇ ਹੋਏ ਸਨ, ਜਿਸ ਕਾਰਨ ਟੱਕਰ ਤੋਂ ਤੁਰੰਤ ਬਾਅਦ ਜ਼ੋਰਦਾਰ ਧਮਾਕਾ ਹੋਇਆ ਅਤੇ ਵਾਹਨ ਨੂੰ ਅੱਗ ਲੱਗ ਗਈ। ਅੱਗ ਨੇ ਕੁਝ ਹੀ ਪਲਾਂ ਵਿੱਚ ਪੂਰੇ ਟਰਾਲੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਕਾਰਨ ਸੁਖਜਿੰਦਰ ਸਿੰਘ ਸੰਧੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
Leave a Reply