ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਅਪਣੇ ਅਹੁਦੇ ਦਾ ਚਾਰਜ ਸੰਭਾਲਿਆ

ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਅਪਣੇ ਅਹੁਦੇ ਦਾ ਚਾਰਜ ਸੰਭਾਲਿਆ

ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਮੌਕੇ ਤੇ ਪੁੱਜ ਕੇ ਮੁੰਹ ਮਿੱਠਾ ਕਰਵਾਇਆ ਮੋਰਿੰਡਾ,( ਸੋਨੀ ਸਾਗੀ )ਨਗਰ ਕੌਂਸਲ ਮੋਰਿੰਡਾ ਦੇ ਨਵੇਂ ਚੁਣੇ ਪ੍ਰਧਾਨ ਜਗਪਾਲ ਸਿੰਘ ਜੌਲੀ ਸਮੇਤ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਅਤੇ ਦਲਜੀਤ ਕੌਰ ਨੇ ਅਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਪ੍ਰਧਾਨ ਜਗਪਾਲ ਸਿੰਘ ਜੌਲੀ ਦੀ ਨਵੀਂ ਚੁਣੀ ਟੀਮ ਨੂੰ ਵਧਾਈਆ ਦਿਤੀਆਂ ਅਤੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ। ਉਹਨਾਂ ਆਖਿਆ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਡਾ ਚਰਨਜੀਤ ਸਿੰਘ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿਤੇ ਹਨ । ਹੁਣ ਪੰਜਾਬ ਦਾ ਹਰ ਵਰਗ ਖੁਸ਼ ਨਜ਼ਰ ਆ ਰਿਹਾ ਹੈ। ਆਪ ਸਰਕਾਰ ਨੂੰ ਮੁੜ ਸਤਾ ਸੰਭਾਂਲਣ ਲਈ ਸਹੀ ਸਮੇਂ ਦੀ ਇੰਤਜ਼ਾਰ ਕਰ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਆਖਿਆ ਕਿ ਉਹਨਾਂ ਦਾ ਪਹਿਲਾ ਕੰਮ ਸ਼ਹਿਰ ਦੀ ਸਫਾਈ ਹੋਵੇਗਾ। ਇਸ ਲਈ ਵਿਸ਼ੇਸ਼ ਤੌਰ ਤੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਉਹਨਾਂ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਦਾ ਸਰਬਪੱਖੀ ਵਿਕਾਸ ਪਾਰਟੀਬਾਜੀ ਤੋਂ ਉਪਰ ਉਠ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਕਰਵਾਇਆ ਜਾਵੇਗਾ। ਉਹਨਾਂ ਸ਼ਹਿਰ ਵਾਸੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਭਟੋਆ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਰਜਿੰਦਰ ਕੌਰ, ਕੌਂਸਲਰ ਅਮਿ੍ਤਪਾਲ ਸਿੰਘ ਖਟੜਾ, ਪਰਮਿੰਦਰ ਸਿੰਘ ਸੋਨੂੰ ਖੁਰਲ, ਅਮਨਦੀਪ ਸਿੰਘ ਮਾਂਗਟ ਸਾਬਕਾ ਪ੍ਰਧਾਨ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ,ਸਾਬਕਾ ਕੌਂਸਲਰ ਰਜਿੰਦਰ ਕੁਮਾਰ ਬੱਬਾ, ਸਾਬਕਾ ਕੌਂਸਲਰ ਸਤਵੰਤ ਕੌਰ ਭਟੋਆ, ਸਾਬਕਾ ਕੌਂਸਲਰ ਜਗਵਿੰਦਰ ਸਿੰਘ ਪੰਮੀ,ਜੁਝਾਰ ਸਿੰਘ ਮਾਵੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ, ਸਾਬਕਾ ਚੇਅਰਮੈਨ ਜਸਵੀਰ ਸਿੰਘ ਕਾਈਨੌਰ, ਦਵਿੰਦਰ ਸਿੰਘ ਮਝੈਲ ਸਰਪੰਚ, ਆਪ ਦੇ ਸੀਨੀਅਰ ਆਗੂ ਨਵਦੀਪ ਸਿੰਘ ਟੋਨੀ, ਨਿਰਪਾਲ ਸਿੰਘ ਮੰਡੇਰ ਵਾਇਸ ਚੇਅਰਮੈਨ ਬਲਾਕ ਸੰਮਤੀ ਖਰੜ,ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ,ਡੂਮਛੇੜੀ,ਕਿਸਾਨ ਯੂਨੀਅਨ ਦੇ ਆਗੂ ਭੂਪਿੰਦਰ ਸਿੰਘ ਕਾਈਨੌਰ, ਯੂਥ ਆਗੂ ਅਮਰਿੰਦਰ ਸਿੰਘ ਹੈਲੀ, ਹਰਜੀਤ ਸਿੰਘ ਸੱਲ, ਗੁਰਿੰਦਰ ਸਿੰਘ ਗੋਗੀ ਸਾਬਕਾ ਪ੍ਰਧਾਨ, ਅਵਤਾਰ ਸਿੰਘ,ਸਮੇਤ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ।