ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ
ਬਹੁਚਰਚਿਤ ਭੋਲਾ ਡਰੱਗ ਕੇਸ ਦੀ ਮਨੀ-ਲਾਂਡਰਿੰਗ ਜਾਂਚ ਕਰ ਚੁੱਕੇ ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਧਿਕਾਰੀ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਦੋਵਾਂ ਨੇ ਚੰਡੀਗੜ੍ਹ ਵਿੱਚ ਪਾਰਟੀ ਦੇ ਆਗੂ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਨਿਰੰਜਨ ਸਿੰਘ ਨੇ ਕਿਹਾ ਕਿ ਉਹ ਕਰੀਬ 5-6 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਦੇ ਵਾਅਦੇ ਕਈ ਸਰਕਾਰਾਂ ਵੱਲੋਂ ਕੀਤੇ ਜਾ ਚੁੱਕੇ ਹਨ, ਪਰ ਇਹ ਸਮੱਸਿਆ ਅਜੇ ਵੀ ਬਣੀ ਹੋਈ ਹੈ। ਨਿਰੰਜਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੀ ਲੋੜ ਹੈ।