Daily Suraj

ਪੰਜਾਬੀ

ਕਠੂਆ ਮੁਕਾਬਲਾ: ਜੈਸ਼-ਏ-ਮੁਹੰਮਦ ਦਾ ਅੱਤਵਾਦੀ ਢੇਰ, ਇਲਾਕੇ ’ਚ ਸਰਚ ਆਪ੍ਰੇਸ਼ਨ ਜਾਰੀ

24 Jan, 2026 12:21 AM

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਫੌਜ, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕਠੂਆ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ ਹੈ। ਇਹ ਮੁਕਾਬਲਾ ਬਿੱਲਾਵਰ ਇਲਾਕੇ ਵਿੱਚ ਹੋਇਆ। ਅੱਤਵਾਦੀਆਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ।ਜੰਮੂ-ਕਸ਼ਮੀਰ ਪੁਲਿਸ ਦੀ ਇੱਕ ਛੋਟੀ ਟੀਮ ਨੇ ਕਠੂਆ ਜ਼ਿਲ੍ਹੇ ਦੇ ਬਿੱਲਾਵਰ ਖੇਤਰ ਵਿੱਚ ਫੌਜ ਅਤੇ ਸੀਆਰਪੀਐਫ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਪਾਕਿਸਤਾਨੀ ਜੈਸ਼ ਅੱਤਵਾਦੀ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ, ਮਾਰੇ ਗਏ ਅੱਤਵਾਦੀ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਮਾਂਡਰ ਉਸਮਾਨ ਉਰਫ਼ ਅਬੂ ਮਾਵੀਆ ਵਜੋਂ ਹੋਈ ਹੈ। ਉਸ ਕੋਲੋਂ ਹਥਿਆਰ, ਗੋਲਾ ਬਾਰੂਦ ਅਤੇ ਇੱਕ ਐਮ-4 ਆਟੋਮੈਟਿਕ ਰਾਈਫਲ ਵੀ ਬਰਾਮਦ ਕੀਤੀ ਗਈ ਹੈ।

Posted By: Daily Suraj Bureau

Latest News