ਵਿਸ਼ੇਸ਼ ਸੈਸ਼ਨ ਦੌਰਾਨ ਹੰਗਾਮਾ, ਡੋਪ ਟੈਸਟ ਦੀ ਮੰਗ ਖਾਰਜ
- ਪੰਜਾਬ
- (Asia/Kolkata)
ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਸਰਕਾਰ ਨੇ ਫਲੋਰ ਟੈਸਟ ਸਫਲਤਾਪੂਰਵਕ ਪਾਰ ਕਰ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਪੇਸ਼ ਕਰਦਿਆਂ ਕਿਹਾ ਕਿ ਆਜਕੱਲ੍ਹ ਅਫ਼ਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਲੋਕਾਂ ਵਿੱਚ ਭਰਮ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਹਾ ਜਾ ਰਿਹਾ ਹੈ ਕਿ ਪਾਰਟੀ ਦੇ ਵਿਧਾਇਕ ਸੰਪਰਕ ਵਿੱਚ ਹਨ ਜਾਂ ਪਾਰਟੀ ਛੱਡ ਸਕਦੇ ਹਨ, ਪਰ ਇਹ ਸਾਰੀਆਂ ਗੱਲਾਂ ਬੇਬੁਨਿਆਦ ਹਨ। ਵੋਟਿੰਗ ਦੌਰਾਨ 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ, ਜਦਕਿ 4 ਵਿਧਾਇਕ ਗੈਰਹਾਜ਼ਰ ਰਹੇ। ਦੋ ਵਿਧਾਇਕ—ਲਾਲਜੀਤ ਸਿੰਘ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ—ਜੇਲ੍ਹ ਵਿੱਚ ਹੋਣ ਕਰਕੇ ਹਾਜ਼ਰ ਨਹੀਂ ਹੋ ਸਕੇ। ਇਸ ਦੌਰਾਨ ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਸਦਨ ਵਿੱਚ ਮੌਜੂਦ ਨਹੀਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਤੇ ਦੀ ਕਾਪੀ ਰਾਸ਼ਟਰਪਤੀ ਕੋਲ ਭੇਜੀ ਜਾਵੇਗੀ। ਸੈਸ਼ਨ ਦੌਰਾਨ ਉਸ ਵੇਲੇ ਹੰਗਾਮਾ ਵੀ ਦੇਖਣ ਨੂੰ ਮਿਲਿਆ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਪੱਤਰ ਦੇ ਕੇ ਮੁੱਖ ਮੰਤਰੀ ਅਤੇ ਸਾਰੇ ਵਿਧਾਇਕਾਂ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ। ਸਪੀਕਰ ਵੱਲੋਂ ਇਸ ਮੰਗ ਨੂੰ ਰੱਦ ਕਰ ਦਿੱਤਾ ਗਿਆ।
Leave a Reply