ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ- ਹਰਪਾਲ ਸੋਨੂੰ
ਸੰਗਰੂਰ, (ਜਗਸੀਰ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਵਿੰਗ ਦੇ ਵਾਈਸ ਚੇਅਰਮੈਨ ਅਤੇ ਸੰਗਰੂਰ ਤੋਂ ਮੁੱਖ ਬੁਲਾਰੇ ਹਰਪਾਲ ਸਿੰਘ ਸੋਨੂੰ ਨੇ ਅੱਜ ਕੇਂਦਰ ਵੱਲੋਂ ਜਾਰੀ ਕੀਤੇ ਬਜਟ ਤੇ ਨਿਰਾਸ਼ਾ ਜਾਹਿਰ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਨਾ ਤਾਂ ਕਿਸਾਨਾਂ ਲਈ ਐਮਐਸਪੀ ਦਿੱਤੀ ਗਈ, ਨਾਂ ਹੀ ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਟੀਚਾ ਰੱਖਿਆ ਗਿਆ ਅਤੇ ਉਦਯੋਗ ਜਗਤ ਨੂੰ ਟੈਕਸ ਵਿੱਚ ਵੀ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਗਈ। ਸੋਨੂੰ ਨੇ ਅੱਗੇ ਕਿਹਾ ਕਿ ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਨਹੀਂ ਚੁੱਕਿਆ ਗਿਆ। ਬਲਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਬੇਗਾਨਿਆਂ ਵਰਗਾ ਸਲੂਕ ਕੀਤਾ ਗਿਆ ਹੈ,ਜਦਕਿ ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ।ਹਰਪਾਲ ਸਿੰਘ ਸੋਨੂੰ ਵੱਲੋਂ ਕੇਂਦਰ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਇਹ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ। ਉਹਨਾਂ ਅਖੀਰ ਵਿੱਚ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦੀ ਆਸ ਕਾਂਗਰਸ ਪਾਰਟੀ ਤੇ ਟਿਕੀ ਨਜ਼ਰ ਆ ਰਹੀ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਸੂਬੇ ਦੇ ਲੋਕਾਂ ਪ੍ਰਤੀ
ਬਚਨਵੱਧ ਹੈ।
Posted By: Daily Suraj Bureau